





Total views : 5895675







Total views : 5895675ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਖੰਨਾ ਤੋ ਸਥਾਨਿਕ ਇਕ ਪੇਪਰ ਮਿੱਲ ‘ਚ ਨਸ਼ੀਲੇ ਪਦਾਰਥ ਨਸ਼ਟ ਕਰਨ ਲਈ ਪੁੱਜੇ ਐਸ.ਪੀ ਤੇ ਡੀ.ਐਸ.ਪੀ ਪੱਧਰ ਦੇ ਅਧਿਕਾਰੀਆਂ ਦੇ ਅੱਗ ਦੀ ਲਪੇਟ ‘ਚ ਆਉਣ ਝੁਲਸ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿੰਨਾ ਨੂੰ ਇਥੋ ਤੋ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਾਇਆ ਗਿਆ ਹੈ, ਜਿੱਥੇ ਦੋਵਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਖੰਨਾ ਵਿਖੇ ਤਾਇਨਾਤ ਐੱਸਪੀ ਤਰੁਨ ਰਤਨ ਅਤੇ ਡੀਐਸਪੀ ਸੁੱਖ ਅੰਮ੍ਰਿਤ ਸਿੰਘ ਰੰਧਾਵਾ ਆਪਣੀ ਟੀਮ ਨਾਲ ਖੰਨਾ ਤੋਂ ਅੰਮ੍ਰਿਤਸਰ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਲਈ ਪਹੁੰਚੇ ਸਨ।
ਬੁਆਇਲਰ ਫਟਣ ਕਾਰਨ ਵਾਪਰਿਆ ਹਾਦਸਾ
ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਤੋਂ ਪੁਲਿਸ ਇੱਥੇ ਨਸ਼ਾ ਤਸਕਰੀ ਦੇ ਮਾਮਲਿਆਂ ‘ਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਨਸ਼ਟ ਕਰਨ ਲਈ ਆਉਂਦੀ ਹੈ। ਇੱਥੇ ਬੁਆਇਲਰਾਂ ਅਤੇ ਭੱਠੀਆਂ ਵਿੱਚ ਅਫੀਮ, ਭੁੱਕੀ, ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥ ਨਸ਼ਟ ਕੀਤੇ ਜਾਂਦੇ ਹਨ।
ਜਦੋਂ ਖੰਨਾ ਪੁਲਿਸ ਅੰਮ੍ਰਿਤਸਰ ਦੀ ਪੇਪਰ ਮਿੱਲ ਵਿਖੇ ਨਸ਼ੀਲੇ ਪਦਾਰਥ ਨਸ਼ਟ ਕਰ ਰਹੀ ਸੀ ਤਾਂ ਦੱਸਿਆ ਜਾ ਰਿਹਾ ਹੈ ਕਿ ਬੁਆਇਲਰ ਫਟ ਗਿਆ। ਦੋਵੇਂ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ।
ਸੂਚਨਾ ਮਿਲਣ ਤੋਂ ਬਾਅਦ ਅੰਮ੍ਰਿਤਸਰ ਦੇ ਸੀਨੀਅਰ ਅਧਿਕਾਰੀ ਅਮਨਦੀਪ ਹਸਪਤਾਲ ਪਹੁੰਚ ਗਏ। ਇਸ ਦੌਰਾਨ ਖੰਨਾ ਤੋਂ ਅਧਿਕਾਰੀ ਵੀ ਅੰਮ੍ਰਿਤਸਰ ਲਈ ਰਵਾਨਾ ਹੋ ਗਏ ਹਨ। ਅੱਗ ਲੱਗਣ ਨਾਲ ਐਸਪੀ ਤਰੁਨ ਰਤਨ ਦੇ ਸਰੀਰ ਦਾ 40 ਪ੍ਰਤੀਸ਼ਤ ਅਤੇ ਡੀਐਸਪੀ ਸੁੱਖ ਅੰਮ੍ਰਿਤਪਾਲ ਦੇ ਸਰੀਰ ਦਾ 25 ਪ੍ਰਤੀਸ਼ਤ ਹਿੱਸਾ ਝੁਲਸ ਗਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
