ਸ਼੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਰਾਸ਼ਟਰੀ ਵੋਟਰ ਦਿਵਸ ਅਤੇ ਗਣਤੰਤਰ ਦਿਵਸ ਮਨਾਇਆ ਗਿਆ

4683168
Total views : 5519402

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਰਈ‌ਆ /ਬਲਵਿੰਦਰ ਸਿੰਘ ਸੰਧੂ ‌ ‌

ਕਾਲਜ ਦੇ ਐਨ ਸੀ ਸੀ ਯੂਨਿਟ, ਐਨ ਐਸ ਐਸ ਯੂਨਿਟ, ਸਮਾਜ ਸ਼ਾਸਤਰ ਵਿਭਾਗ, ਰਾਜਨੀਤੀ ਵਿਭਾਗ ਦੇ ਸਹਿਯੋਗ ਨਾਲ ਪ੍ਰੋਗਰਾਮ ਉਲੀਕਿਆ ਗਿਆ। ਇਸ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਆਪਕਾਂ ਨੇ ਵੋਟਰ ਦਿਵਸ ਅਤੇ ਗਣਤੰਤਰ ਦਿਵਸ ਦੇ ਸੰਦਰਭ ਵਿੱਚ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਤੇ ਕਾਲਜ ਇੰਚਾਰਜ ਡਾ(ਲੈਫ) ਹਰਸਿਮਰਨ ਕੌਰ ਜੀ ਨੇ ਵਿਦਿਆਰਥੀਆਂ ਨੂੰ ਲੋਕਤੰਤਰ ਤਹਿਤ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ। ਉਨ੍ਹਾਂ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਹਰ ਨਾਗਰਿਕ ਦਾ ਵੋਟ ਪਾਉਣਾ ਕੌਮੀ ਜ਼ਿੰਮੇਵਾਰੀ ਹੈ। ਗਣਤੰਤਰ ਦਿਵਸ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਉਹਨਾਂ ਨੇ ਬੱਚਿਆਂ ਨੂੰ ਸੰਵਿਧਾਨ ਅਤੇ ਰਾਸ਼ਟਰੀ ਏਕਤਾ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਰਤ ਸਰਕਾਰ ਦੁਆਰਾ ਪ੍ਰਾਪਤ ਹਦਾਇਤਾਂ ਅਨੁਸਾਰ ਪ੍ਰਣ ਵੀ ਲਿਆ।ਰਾਸ਼ਟਰੀ ਵੋਟਰ ਦਿਵਸ ਅਤੇ ਗਣਤੰਤਰ ਦਿਵਸ ਦੇ ਸਨਮਾਨ ਵਿੱਚ ਵਿਦਿਆਰਥੀਆਂ ਲਈ ਪੋਸਟਰ ਬਣਾਉਣ ਅਤੇ ਸਲੋਗਨ ਲਿਖਣ ਦੀ ਵਿਸ਼ੇਸ਼ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਲੋਕਤੰਤਰ ਦੇ ਮੂਲ ਸਿਧਾਂਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ ।ਜੱਜਾਂ ਵੱਲੋਂ ਪ੍ਰਤੀਯੋਗਿਤਾਵਾਂ ਦਾ ਮੁਲਾਂਕਣ ਕੀਤਾ ਗਿਆ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਮਾਣ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਪੋਸਟਰ ਬਣਾਉਣ ਵਾਲੀ ਪ੍ਰਤੀਯੋਗਿਤਾ ਵਿਚ ਹੁਸਨਪ੍ਰੀਤ ਕੌਰ ਬੀ ਏ ਸਮੈਸਟਰ ਦੂਸਰਾ, ਮਨਪ੍ਰੀਤ ਕੌਰ ਬੀ ਏ ਸਮੈਸਟਰ ਚੌਥਾ ਜੇਤੂ ਰਹੇ। ਸਲੋਗਨ ਲਿੱਖਣ ਵਾਲੀ ਪ੍ਰਤਿਯੋਗਿਤਾ ਵਿੱਚ ਰੋਮਨਪ੍ਰੀਤ ਕੌਰ ਬੀ ਏ ਸਮੈਸਟਰ ਦੂਸਰਾ ਅਤੇ ਜਸ਼ਨਦੀਪ ਕੌਰ ਬੀ ਏ ਸਮੈਸਟਰ ਦੂਸਰਾ ਜੇਤੂ ਰਹੇ। ਇਸ ਮੌਕੇ ਸਮੂਹ ਟੀਚਿੰਗ ਅਤੇ ਨੋਨ ਟੀਚਿੰਗ ਸਟਾਫ਼ ਹਾਜ਼ਰ ਸੀ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News