ਬੀ ਬੀ ਕੇ ਡੀ ਏ ਵੀ ਕਾਲਜ ਫ਼ਾਰ ਵੂਮੈਨ ਨੇ ਜ਼ਿਲ੍ਹਾ ਪ੍ਰਸ਼ਾਸਨ, ਅੰਮ੍ਰਿਤਸਰ ਦੇ ਸਹਿਯੋਗ ਨਾਲ 15ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

4878723
Total views : 5841337

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਬੀ ਬੀ ਕੇ ਡੀ ਏ ਵੀ ਕਾਲਜ ਫ਼ਾਰ ਵੂਮੈਨ, ਅੰਮ੍ਰਿਤਸਰ ਨੇ ਨੌਜਵਾਨ ਵੋਟਰਾਂ ਨੂੰ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਸੰਬੰਧੀ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਚੋਣ ਦਫ਼ਤਰ, ਅੰਮ੍ਰਿਤਸਰ ਦੇ ਸਹਿਯੋਗ ਨਾਲ 15ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ । ਇਸ ਸਮਾਗਮ ਵਿਚ ਏ.ਡੀ.ਸੀ ਸ਼੍ਰੀਮਤੀ ਜੋਤੀ ਬਾਲਾ (ਪੀ.ਸੀ.ਐੱਸ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।ਇਸ ਮੌਕੇ ‘ਤੇ ਅੰਤਰ-ਕਾਲਜ ਡਿਬੇਟ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਦੀ ਬੀ.ਏ ਸਮੈਸਟਰ ਚੌਥਾ ਦੀ ਵਿਦਿਆਰਥਣ ਜੈਸਮੀਨ ਕੌਰ ਅਤੇ ਬੀ.ਏ ਸਮੈਸਟਰ ਦੂਜਾ ਦੀ ਵਿਦਿਆਰਥਣ ਅਧਿਆ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ । ਇਸ ਮੌਕੇ ‘ਤੇ ਚੋਣਾਂ ਦੌਰਾਨ ਨੌਜਵਾਨਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਸਵੀਪ ਮੁਹਿੰਮ ਤਹਿਤ ਕਈ ਹੋਰ ਮੁਕਾਬਲੇ ਜਿਵੇਂ ਕਿ ਪੇਂਟਿੰਗ, ਪੋਸਟਰ ਮੇਕਿੰਗ ਅਤੇ ਕੁਇਜ਼ ਵੀ ਕਰਵਾਏ ਗਏ ।

ਮਹਿਮਾਨਾਂ ਦਾ ਸੁਆਗਤ ਕਰਦੇ ਹੋਏ ਪ੍ਰਿੰਸੀਪਲ ਡਾ.ਪੁਸ਼ਪਿੰਦਰ ਵਾਲੀਆ ਨੇ ਕਿਹਾ ਕਿ ਬੀ.ਬੀ.ਕੇ ਡੀ.ਏ.ਵੀ ਕਾਲਜ ਰਾਸ਼ਟਰ ਪ੍ਰਤੀ ਆਪਣਾ ਫਰਜ਼ ਸਮਝਦਾ ਹੈ ਅਤੇ ਇਸ ਲਈ ਕਾਲਜ ਹਰ ਸਾਲ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਰਾਸ਼ਟਰੀ ਵੋਟਰ ਦਿਵਸ ਮਨਾਉਂਦਾ ਹੈ । ਉਨ੍ਹਾਂ ਅੱਗੇ ਕਿਹਾ ਕਿ ਵੋਟ ਪਾਉਣਾ ਸਾਡਾ ਫਰਜ਼ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਫਰਜ਼ ਨੂੰ ਨਿਡਰਤਾ ਅਤੇ ਨਿਰਪੱਖਤਾ ਨਾਲ ਨਿਭਾਉਣਾ ਚਾਹੀਦਾ ਹੈ।


ਏ.ਡੀ.ਸੀ ਸ਼੍ਰੀਮਤੀ ਜੋਤੀ ਬਾਲਾ (ਪੀ.ਸੀ.ਐਸ.) ਨੇ ਪ੍ਰਿੰਸੀਪਲ ਡਾ. ਵਾਲੀਆ ਨੂੰ ਕਾਲਜ ਕੈਂਪਸ ਵਿੱਚ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾ ਕੇ ਨਵੇਂ ਵੋਟਰਾਂ ਦਾ ਨਾਮ ਦਰਜ ਕਰਵਾਉਣ ਲਈ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਅਧਿਕਾਰੀਆਂ ਨੂੰ ਵੀ ਚੋਣ ਪ੍ਰਕਿਰਿਆ ਵਿੱਚ ਸਰਗਰਮ ਸ਼ਮੂਲੀਅਤ ਲਈ ਸਨਮਾਨਿਤ ਕੀਤਾ ਗਿਆ।ਇਸ ਮੌਕੇ ਏ.ਡੀ.ਸੀ ਸ਼੍ਰੀਮਤੀ ਜੋਤੀ ਬਾਲਾ ਨੇ ਕਿਹਾ ਕਿ ਰਾਜਨੀਤਿਕ ਪ੍ਰਣਾਲੀ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਇਸ ਵਿਚ ਸਮਾਜ ਦੇ ਸਾਰੇ ਵਰਗਾਂ ਨੂੰ ਸ਼ਾਮਲ ਕਰਨਾ ਜ਼ਰੂਰੀ ਹੈ। ਇਸ ਪ੍ਰਕਿਰਿਆ ਵਿਚ ਬਦਲਾਵ ਲਿਆਉਣ ਲਈ ਇਹ ਜ਼ਰੂਰੀ ਹੈ ਕਿ ਨੌਜਵਾਨ ਲੋਕ ਰਸਮੀ ਸਿਆਸੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਲੋਕਤੰਤਰ ਵਿੱਚ ਆਪਣੀ ਗੱਲ ਰੱਖਣ । ਉਹਨਾ ਨੇ ਸਮਾਗਮ ਦੀ ਮੇਜ਼ਬਾਨੀ ਅਤੇ ਆਯੋਜਨ ਲਈ ਕਾਲਜ ਨੂੰ ਵਧਾਈ ਦਿੱਤੀ।

ਬੀ ਬੀ ਕੇ ਡੀ ਏ ਵੀ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ‘ਮਤਦਾਨ ਕਾ ਮਹੱਤਵ’ ਨਾਟਕ ਦੀ ਪੇਸ਼ਕਾਰੀ ਕੀਤੀ, ਜਿਸ ਵਿੱਚ ਸੱਤਾ ਲਈ ਸਹੀ ਉਮੀਦਵਾਰਾਂ ਦੀ ਚੋਣ ਕਰਨ ਲਈ ਵੋਟ ਦੀ ਮਹੱਤਤਾ ਨੂੰ ਦਰਸਾਇਆ ਗਿਆ। ਨਾਟਕ ਉਪਰੰਤ ਵਿਦਿਆਰਥਣਾਂ ਨੇ ਲੋਕਤੰਤਰ ਵਿੱਚ ਵੋਟ ਦੀ ਸ਼ਕਤੀ ਦੀ ਅਹਿਮੀਅਤ ਨੂੰ ਦਰਸਾਉਂਦੇ ਹੋਏ ਗੀਤ ਦੀ ਪੇਸ਼ਕਾਰੀ ਵੀ ਕੀਤੀ । ਸਮਾਗਮ ਦੌਰਾਨ ਸਰਦਾਰ ਭਗਤ ਸਿੰਘ ਵਿਰਾਸਤ ਮੰਚ ਦੇ ਕਲਾਕਾਰਾਂ ਨੇ ਨੁੱਕੜ ਨਾਟਕ ਵੀ ਪੇਸ਼ ਕੀਤਾ। ਸਮਾਗਮ ਦੇ ਅੰਤ ਵਿੱਚ ਸਮੂਹ ਹਾਜ਼ਰ ਲੋਕਾਂ ਵੱਲੋਂ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਆਪਣੀ ਵੋਟ ਪਾਉਣ ਦਾ ਪ੍ਰਣ ਲਿਆ ਗਿਆ।
ਇਸ ਮੌਕੇ ‘ਤੇ ਸ: ਹਰਭਗਵੰਤ ਸਿੰਘ, ਡੀ.ਈ.ਓ. (ਸੈਕੰਡਰੀ), ਸ. ਇੰਦਰਜੀਤ ਸਿੰਘ, ਚੋਣ ਤਹਿਸੀਲਦਾਰ, ਸ. ਰਜਿੰਦਰ ਸਿੰਘ, ਸ. ਪਰਕੀਰਤ ਸਿੰਘ, ਚੋਣ ਕਾਨੂੰਗੋ,ਏ.ਪੀ.ਆਰ.ਓ ਯੋਗੇਸ਼, ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਮੈਂਬਰਾਂ ਦੇ ਨਾਲ਼-ਨਾਲ਼ ਸ਼੍ਰੀਮਤੀ ਸਪਨਾ ਗੁਪਤਾ,ਨੋਡਲ ਅਧਿਕਾਰੀ ਅਤੇ ਸ਼੍ਰੀ ਅੰਕੁਰ ਸ਼ਰਮਾ ਦੇ ਨਾਲ਼ ਹੋਰ ਸਪੀਵ ਨੋਡਲ ਅਧਿਕਾਰੀ ਅਤੇ ਕਾਲਜ ਦੇ ਅਧਿਆਪਕ ਹਾਜ਼ਰ ਰਹੇ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News