ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਵੱਲੋਂ ਐਨ.ਡੀ.ਪੀ.ਐਸ ਐਕਟ ਦੇ 36 ਮੁਕੱਦਮਿਆਂ ਵਿੱਚ ਬ੍ਰਾਮਦ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ

4683169
Total views : 5519403

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਨਸ਼ੇ ਦਾ ਧੰਦਾ ਕਰਨ ਵਾਲਿਆ ਖਿਲਾਫ਼ ਸਖ਼ਤ ਐਕਸ਼ਨ ਲੈ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵਿੱਚ ਐਨ.ਡੀ.ਪੀ.ਐਸ ਐਕਟ ਅਧੀਨ ਦਰਜ਼ ਵੱਖ-ਵੱਖ ਮੁਕੱਦਮਿਆ ਵਿੱਚ ਬ੍ਰਾਮਦ ਕੇਸ ਪ੍ਰਾਪਰਟੀ ਨੂੰ ਨਸ਼ਟ ਕਰਨ ਲਈ ਨਿਯੁਕਤ ਡਰੱਗ ਡਿਸਪੋਜ਼ਲ ਕਮੇਟੀ ਚੇਅਰਮੈਨ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ, ਮੈਬਰ ਹਰਪ੍ਰੀਤ ਸਿੰਘ ਮੰਡੇਰ, ਡੀ.ਸੀ.ਪੀ ਇੰਨਵੈਸਟੀਗੇਸ਼ਨ,
ਅੰਮ੍ਰਿਤਸਰ, ਮੈਬਰ ਸ੍ਰੀ ਨਵਜੋਤ ਸਿੰਘ, ਪੀ.ਪੀ.ਐਸ, ਏ.ਡੀ.ਸੀ.ਪੀ ਡਿਟੈਕਟਿਵ, ਅੰਮ੍ਰਿਤਸਰ ਅਤੇ ਮੈਬਰ ਹਰਮਿੰਦਰ ਸਿੰਘ ਪੀ.ਪੀ.ਐਸ, ਏ.ਸੀ.ਪੀ ਡਿਟੈਕਟਿਵ, ਅੰਮ੍ਰਿਤਸਰ ਵੱਲੋਂ ਮਿਤੀ 24-01-2025 ਨੂੰ ਖੰਨਾ ਪੇਪਰ ਮਿੱਲ,ਅੰਮ੍ਰਿਤਸਰ ਵਿੱਖੇ ਪੁੱਜ਼ ਕੇ ਆਪਣੀ ਦੇਖ-ਰੇਖ ਹੇਠ ਐਨ.ਡੀ.ਪੀ.ਐਸ ਐਕਟ ਅਧੀਨ 36 ਵੱਖ-ਵੱਖ ਮੁਕੱਦਿਆਂ ਵਿੱਚ ਬ੍ਰਾਮਦ ਕੇਸ ਪ੍ਰਾਪਰਟੀ ਨੂੰ ਪਾਰਦਰਸ਼ੀ ਤਰੀਕੇ ਨਾਲ ਜਾਬਤੇ ਅਨੁਸਾਰ ਬਾਇਲਰ ਵਿੱਚ ਪਾ ਕੇ ਨਸ਼ਟ ਕੀਤਾ ਗਿਆ। ਨਸ਼ਟ ਕੀਤੀ ਗਈ ਕੇਸ ਪ੍ਰਾਪਰਟੀ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:-  1. ਹੈਰੋਇਨ  8  ਕਿਲੋ 845 ਗ੍ਰਾਮ ਤੇ 15 ਮਿਲੀ ਗ੍ਰਾਮ    ,  2. ਨਸ਼ੀਲੇ ਕੈਪਸੂਲ  33,983   ,   3. ਨਸ਼ੀਲੀਆਂ ਗੋਲੀਆਂ       2,28,280                 4. ਨਸ਼ੀਲਾ ਪਾਊਡਰ 01 ਕਿਲੋਂ 630 ਗ੍ਰਾਮ ,  5. ਆਈਸ 990 ਗ੍ਰਾਮ  ,  6. ਚਰਸ 180 ਗ੍ਰਾਮ     ,   7. ਆਈਸ ਪਾਉਂਡਰ 490 ਗ੍ਰਾਮ,( ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ) 
Share this News