Total views : 5519820
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਉਪਿੰਦਰਜੀਤ ਸਿੰਘ
ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਵਣਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ 76ਵੇਂ ਗਣਤੰਤਰ ਦਿਵਸ ਮੌਕੇ ਦੇਸ਼–ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਮੈਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕਰਦਾ ਹਾਂ, ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ। ਉਨਾਂ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਹੀਦ ਉਧਮ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਦੇ ਆਜ਼ਾਦੀ ਘੁਲਾਟੀਆਂ ਵਲੋਂ ਪਾਏ ਯੋਗਦਾਨ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ।
ਸ਼ਹੀਦ ਜਵਾਨਾਂ ਅਤੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਲਈ ਐਕਸ ਗ੍ਰੇਸ਼ੀਆ ਰਾਸ਼ੀ ਕੀਤੀ ਦੁੱਗਣੀ
ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਧਰਮੀ ਫੌਜੀਆਂ ਦੀ ਵਿੱਤੀ ਸਹਾਇਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ, ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ 9400 ਤੋਂ ਵਧਾ ਕੇ 11000 ਰੁਪਏ ਅਤੇ ਸਵਤੰਤਰਤਾ ਸੈਨਾਨੀਆਂ ਦੇ ਵਾਰਸਾਂ ਨੂੰ ਸਰਕਾਰੀ ਭਰਤੀ ਵਿੱਚ 1 ਫੀਸਦੀ ਦਾ ਰਾਖਵਾਂਕਰਨ ਦਿੱਤਾ ਹੈ।ਉਨਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਸਾਡੀ ਸਰਕਾਰ ਵੱਲੋਂ ਪਿਛਲੇ ਕਰੀਬ 34 ਮਹੀਨਿਆਂ ਦੌਰਾਨ 50 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਰੋਜ਼ਗਾਰ, ਸਿਹਤ, ਸਿੱਖਿਆ, ਮੁਫਤ ਬਿਜਲੀ ਅਤੇ ਹੋਰ ਪ੍ਰਸ਼ਾਸ਼ਕੀ ਸੁਧਾਰ ਸਾਡੀ ਸਰਕਾਰ ਦੇ ਮੁੱਖ ਏਜੰਡੇ ਹਨ।
ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਸਕੂਲਾਂ ਕਾਲਜਾਂ ਨੂੰ ਕੱਲ 27 ਜਨਵਰੀ ਦੀ ਰਹੇਗੀ ਛੁੱਟੀ
ਉਨਾਂ ਨਿਵੇਸ਼ਕਾਂ ਨੂੰ ਸੱਦਾ ਦਿੰਦੇ ਕਿਹਾ ਕਿ ਨਿਵੇਸ਼ ਲਈ ਪੰਜਾਬ ਦਾ ਮਾਹੌਲ ਸਾਜਗਾਰ, ਢੁਕਵਾਂ ਅਤੇ ਸ਼ਾਂਤੀਪੂਰਵਕ ਹੈ ਅਤੇ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਅਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਸਾਡੀ ਸਰਕਾਰ ਵੱਧ ਤੋਂ ਵੱਧ ਕਾਰੋਬਾਰੀਆਂ ਨੂੰ ਆਪਣੀਆਂ ਸਨਅਤਾਂ ਪੰਜਾਬ ਵਿੱਚ ਸ਼ੁਰੂ ਕਰਨ ਦਾ ਸੱਦਾ ਦਿੰਦੀ ਹੈ।ਅੰਮ੍ਰਿਤਸਰ ਦੀ ਗੱਲ ਕਰਦੇ ਉਨਾਂ ਜ਼ਿਲ੍ਹੇ ਦੇ 100 ਪਰਾਲੀ ਨਾ ਸਾੜ੍ਹਨ ਵਾਲੇ ਕਿਸਾਨਾਂ ਨੂੰ ਕਿਸਾਨ ਹੀਰੋ ਸਨਮਾਨ ਪੱਤਰ ਨਾਲ ਨਿਵਾਜਣ, ਜ਼ਿਲ੍ਹੇ ਨੂੰ ਟੀ.ਬੀ ਮੁਕਤ ਕਰਨ ਲਈ 1700 ਟੀ.ਬੀ ਮਰੀਜਾਂ ਨੂੰ ਗੋਦ ਲੈਣ, ਲੜਕੀਆਂ ਦੇ ਸੈਲਫ ਹੈਲਪ ਗਰੁੱਪਾਂ ਨੂੰ ਆਪਣੇ ਪੈਰਾਂ ‘ਤੇ ਖੜਾ ਕਰਨ ਲਈ ਯਤਨ ਕਰਨ ਅਤੇ ਸਕੂਲੀ ਬੱਚਿਆਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਸਿੱਖਿਆ ਪ੍ਰਦਾਨ ਕਰਨ ਲਈ ਸਕੂਲਾਂ ਵਿੱਚ ਮਾਈਂਡ ਸਪਾਰਕ ਲੈਬਾਂ ਦੀ ਸ਼ੁਰੂਆਤ ਕਰਨ ਵਰਗੇ ਪ੍ਰੋਜੈਕਟਾਂ ਦੀ ਸਰਾਹਨਾ ਕੀਤੀ। ਇਸ ਮੌਕੇ ਉਨਾਂ ਅੰਮ੍ਰਿਤਸਰ ਵਿੱਚ ਬੱਚਿਆਂ ਅਤੇ ਵੱਡਿਆਂ ਨੂੰ ਕਾਰੋਬਾਰ ਕਰਨ ਲਈ ਸਹਾਇਤਾ ਦੇਣ ਵਾਲਾ ਪ੍ਰੋਜੈਕਟ ਫਿਊਚਰ ਟਾਈਕੋਨ ਅਤੇ ਰੀਹੈਬਲੀਟੇਸ਼ਨ ਸੈਂਟਰ ਦਾ ਹੈਲਪਲਾਈਨ ਨੰਬਰ ਵੀ ਲਾਂਚ ਕੀਤਾ।
ਇਸ ਮੌਕੇ ਮਾਣਯੋਗ ਜਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀ ਅਮਰਿੰਦਰ ਸਿੰਘ ਗਰੇਵਾਲ, ਵਿਧਾਇਕ ਮੈਡਮ ਜੀਵਨ ਜੋਤ ਕੌਰ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਏ.ਡੀ.ਜੀ.ਪੀ. ਸ੍ਰੀ ਏ.ਐਸ.ਰਾਏ, ਡੀ.ਆਈ.ਜੀ. ਸ: ਸਤਿੰਦਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ, ਸਾਬਕਾ ਮੰਤਰੀ ਸ੍ਰੀਮਤੀ ਲਸ਼ਮੀਕਾਂਤਾ ਚਾਵਲਾ, ਸ੍ਰੀ ਮਨੀਸ਼ ਅਗਰਵਾਲ, ਸ੍ਰੀ ਅਸ਼ੋਕ ਤਲਵਾਰ, ਸ੍ਰੀ ਰਵਿੰਦਰ ਹੰਸ, ਸ੍ਰੀ ਸਤਪਾਲ ਸੋਖੀ, ਸ੍ਰੀ ਅਰਵਿੰਦਰ ਭੱਟੀ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-