ਗੁਮਟਾਲਾ ਪੁਲਿਸ ਚੌਕੀ ‘ਤੇ ਹਮਲਾ: ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ

4684259
Total views : 5520937

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂਪੰਜਾਬ ਪੁਲਿਸ ਦੇ ਐਸਐਸਓਸੀ ਅੰਮ੍ਰਿਤਸਰ ਨੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਅਨ ਅਤੇ ਅਮਰੀਕਾ ਅਧਾਰਤ ਬਦਨਾਮ ਨਸ਼ਾ ਤਸਕਰ ਸਰਵਣ ਭੋਲਾ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦੇ ਦੋ ਮੈਂਬਰਾਂਜੋ ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ ਤੇ ਹੈਂਡ ਗ੍ਰਨੇਡ ਹਮਲੇ ਵਿੱਚ ਸ਼ਾਮਲ ਸਨਨੂੰ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੱਗਾ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰਸਿਰਸਾਹਰਿਆਣਾ ਅਤੇ ਪੁਸ਼ਕਰਨ ਸਿੰਘ ਉਰਫ਼ ਸਾਗਰ ਵਾਸੀ ਅਮਰਕੋਟਅੰਮ੍ਰਿਤਸਰ ਵਜੋਂ ਹੋਈ ਹੈ।

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਦੋ ਆਧੁਨਿਕ ਪਿਸਤੌਲਾਂ ਸਮੇਤ ਗੋਲੀ ਸਿੱਕਾ ਵੀ ਬਰਾਮਦ ਕੀਤਾ ਹੈ।ਜਾਣਕਾਰੀ ਅਨੁਸਾਰਇਸ ਸਾਲ 9 ਜਨਵਰੀ ਨੂੰ ਅੰਮ੍ਰਿਤਸਰ ਕਮਿਸ਼ਨਰੇਟ ਵਿੱਚ ਗੁਮਟਾਲਾ ਪੁਲਿਸ ਚੌਕੀ ਤੇ ਕੁਝ ਵਿਅਕਤੀਆਂ ਨੇ ਹੈਂਡ ਗ੍ਰਨੇਡ ਸੁੱਟਿਆ ਸੀ। ਇਸ ਘਟਨਾ ਉਪਰੰਤ ਅੱਤਵਾਦੀ ਸੰਗਠਨ ਬੀਕੇਆਈ ਨੇ ਇਸ ਵਾਰਦਾਤ ਦੀ ਸੋਸ਼ਲ ਮੀਡੀਆ ਪਲੇਟਫਾਰਮ ਜ਼ਰੀਏ ਜ਼ਿੰਮੇਵਾਰੀ ਲਈ ਸੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਅਮਰੀਕਾ ਅਧਾਰਿਤ ਹੈਪੀ ਪਾਸੀਅਨ ਅਤੇ ਨਸ਼ਾ ਤਸਕਰ ਸਰਵਣ ਭੋਲਾ ਦੇ ਇਸ਼ਾਰੇ ‘ਤੇ ਕਰਦੇ ਸੀ ਕੰਮ: ਡੀਜੀਪੀ ਗੌਰਵ ਯਾਦਵ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਬੱਗਾ ਸਿੰਘਸਰਵਣ ਭੋਲਾ ਦਾ ਰਿਸ਼ਤੇਦਾਰ ਹੈਜੋ ਕਿ ਨਾਮੀ ਤਸਕਰ ਰਣਜੀਤ ਸਿੰਘ ਉਰਫ਼ ਚੀਤਾ ਦਾ ਭਰਾ ਹੈ ਅਤੇ ਇਸ ਸਮੇਂ 532 ਕਿਲੋ ਹੈਰੋਇਨ ਦੀ ਰਿਕਵਰੀ ਕੇਸ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਸਰਵਣ ਸਿੰਘ ਵੀ 532 ਕਿਲੋ ਹੈਰੋਇਨ ਰਿਕਵਰੀ ਕੇਸ ਵਿੱਚ ਲੋੜੀਂਦਾ ਹੈ ਅਤੇ ਉਸ ਤੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਵੱਲੋਂ 2 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਦੋਸ਼ੀ ਸਰਵਣ ਭੋਲਾਜੋ ਕਿ ਅਮਰੀਕਾ ਤੋਂ ਨਸ਼ਾ ਤਸਕਰੀ ਦਾ ਨੈੱਟਵਰਕ ਚਲਾ ਰਿਹਾ ਹੈਨੇ ਸਰਹੱਦੀ ਸੂਬੇ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਆਪਣੇ ਰਿਸ਼ਤੇਦਾਰ ਬੱਗਾ ਸਿੰਘ ਅਤੇ ਉਸਦੇ ਸਾਥੀ ਪੁਸ਼ਕਰਨ ਦੀ ਹੈਪੀ ਪਾਸੀਅਨ ਅਤੇ ਹਰਵਿੰਦਰ ਰਿੰਦਾ ਨਾਲ ਜਾਣ-ਪਛਾਣ ਕਰਵਾਈ ਸੀ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਸਮੁੱਚੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।

 ਇਸ ਮਾਡਿਊਲ ਦੇ ਬਾਕੀ ਮੈਂਬਰਾਂ ਨੂੰ ਫੜਨ ਲਈ ਯਤਨ ਜਾਰੀ: ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ

ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਗੁਮਟਾਲਾ ਪੁਲਿਸ ਚੌਕੀ ਤੇ ਹਮਲੇ ਤੋਂ ਬਾਅਦਪੁਲਿਸ ਟੀਮਾਂ ਨੇ ਇੱਕ ਖੁਫੀਆ ਆਪਰੇਸ਼ਨ ਚਲਾਇਆ ਅਤੇ ਹਰਿਆਣਾ ਦੇ ਸਿਰਸਾ ਤੋਂ ਬੱਗਾ ਸਿੰਘ ਅਤੇ ਅੰਮ੍ਰਿਤਸਰ ਖੇਤਰ ਤੋਂ ਪੁਸ਼ਕਰਨ ਸਿੰਘ ਨੂੰ ਵਿਸਫੋਟਕਾਂ ਅਤੇ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਵਿਅਕਤੀਆਂ ਦੁਆਰਾ ਕੀਤੇ ਗਏ ਪਿਛਲੇ ਅਪਰਾਧਾਂ ਦਾ ਪਤਾ ਲਗਾਉਣ ਅਤੇ ਇਸ ਮਾਡਿਊਲ ਦੇ ਬਾਕੀ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਹੋਰ ਯਤਨ ਜਾਰੀ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News