





Total views : 5949195







Total views : 5949195ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਜਮਾਲਪੁਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਦੇ ਸ਼ੋਅਰੂਮ ਵਿੱਚ ਸੜੇ ਹੋਏ ਮੀਟਰ ਨੂੰ ਬਦਲ ਕੇ ਨਵਾਂ ਬਿਜਲੀ ਮੀਟਰ ਲਗਾਉਣ ਬਦਲੇ ਉਕਤ ਮੁਲਜ਼ਮ ਲਾਈਨਮੈਨ ਨੇ 30000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਕਤ ਲਾਈਨਮੈਨ ਇਸ ਕੰਮ ਲਈ ਪਹਿਲਾਂ ਹੀ 20000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 10000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਉਪਰੰਤ, ਲੁਧਿਆਣਾ ਯੂਨਿਟ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਲਾਈਨਮੈਨ ਅਤੇ ਮੀਟਰ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ ਉਸਦੇ ਸ਼ੋਅਰੂਮ ਵਿਖੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-