ਕਾਂਗਰਸ ਵਲੋ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਸਬੰਧੀ ਪਾਈ ਪਟੀਸ਼ਨ ਹਾਈਕੋਰਟ ਨੇ ਕੀਤੀ ਖਾਰਜ ! ਕਿਹਾ- ਇਲੈਕਸ਼ਨ ਟ੍ਰਿਬਿਊਨਲ ਕੋਲ ਜਾਓ

4684305
Total views : 5521075

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਅੰਮ੍ਰਿਤਸਰ ਦੇ ਮੇਅਰ ਚੋਣ ਮਾਮਲੇ ਨੂੰ ਕਾਂਗਰਸ ਪਾਰਟੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ, ਅਦਾਲਤ ਨੇ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਟੀਸ਼ਨ ਸੁਣਵਾਈ ਦੇ ਯੋਗ ਨਹੀਂ ਹੈ। ਅਦਾਲਤ ਨੇ ਪਾਰਟੀ ਨੂੰ ਚੋਣ ਟ੍ਰਿਬਿਊਨਲ ਕੋਲ ਜਾਣ ਦੀ ਸਲਾਹ ਦਿੱਤੀ ਹੈ।

ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੇ ਚੋਣ ਪ੍ਰਕਿਰਿਆ ਅਨੁਸਾਰ ਆਪਣਾ ਮੇਅਰ ਬਣਾਇਆ, ਬਹੁਮਤ ਸਾਡੇ ਨਾਲ ਸੀ – ਨੀਲ ਗਰਗ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੰਮ੍ਰਿਤਸਰ ਨਗਰ ਨਿਗਮ ਮੇਅਰ ਦੀ ਚੋਣ ਨਾਲ ਸਬੰਧਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕਾਂਗਰਸ ਨੇ ਜਾਣਬੁੱਝ ਕੇ ਤਿੰਨ ਦਿਨ ਤੱਕ ਹਾਈ ਵੋਲਟੇਜ ਡਰਾਮਾ ਰਚਿਆ, ਜਦੋਂਕਿ ਚੋਣਾਂ ਵਿੱਚ ਕਿਸੇ ਕਿਸਮ ਦੀ ਕੋਈ ਧਾਂਦਲੀ ਨਹੀਂ ਹੋਈ।

ਨੀਲ ਗਰਗ ਨੇ ਕਿਹਾ ਕਿ ਹਾਈਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸੀ ਆਗੂ ਮੇਅਰ ਚੋਣਾਂ ਨੂੰ ਲੈ ਕੇ ਝੂਠ ਫੈਲਾ ਰਹੇ ਸਨ ਪਰ ਅਦਾਲਤ ਨੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰ ਦਿੱਤਾ ਹੈ। ਗਰਗ ਨੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ, ਚਾਹੇ ਕੋਈ ਜਿੰਨੇ ਮਰਜ਼ੀ ਇਲਜ਼ਾਮ, ਜਵਾਬੀ ਇਲਜ਼ਾਮ ਅਤੇ ਝੂਠ ਕਿਉਂ ਨਾ ਫੈਲਾ ਲਵੇ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੇ ਚੋਣ ਪ੍ਰਕਿਰਿਆ ਰਾਹੀਂ ਆਪਣਾ ਮੇਅਰ ਬਣਾਇਆ ਹੈ। ਉਥੇ ਬਹੁਮਤ ਸਾਡੇ ਨਾਲ ਸੀ ਅਤੇ ਕੈਮਰਿਆਂ ਦੇ ਸਾਹਮਣੇ ਚੋਣ ਕਰਵਾਈ ਗਈ। ਸਭ ਕੁਝ ਰਿਕਾਰਡ ‘ਤੇ ਹੈ।  ਕਾਂਗਰਸ ਇਸ ਮਾਮਲੇ ‘ਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਕਾਂਗਰਸੀ ਆਗੂਆਂ ਨੂੰ ਇਹ ਸਭ ਬੰਦ ਕਰਕੇ ਲੋਕਾਂ ਦੇ ਮੁੱਦੇ ਉਠਾਉਣੇ ਚਾਹੀਦੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News