ਖਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵੱਲੋਂ ਇਕ ਰੋਜ਼ਾ ਟੇ੍ਰਨਿੰਗ ਕੈਂਪ ਲਗਾਇਆ ਗਿਆ

4728827
Total views : 5596117

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਖਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵੱਲੋਂ ਇਕ ਰੋਜ਼ਾ ਟੇ੍ਰਨਿੰਗ ਕੈਂਪ ਲਗਾਇਆ ਗਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਦਿਸ਼ਾ—ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਟੇ੍ਰਨਿੰਗ ਪ੍ਰੋਗਰਾਮ ਮੌਕੇ ਖੇਤੀਬਾੜੀ ਦਫ਼ਤਰ ਕਾਲਾਕੋਟ, ਜ਼ਿਲ੍ਹਾ ਰਾਜੌਰੀ, ਯੂ. ਟੀ. ਜੰਮੂ ਅਤੇ ਕਸ਼ਮੀਰ ਤੋਂ ਕਿਸਾਨਾਂ ਨੇ ਹਿੱਸਾ ਲਿਆ।


ਇਸ ਮੌਕੇ ਡਾ. ਕਾਹਲੋਂ ਨੇ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫਸਰ ਸ: ਜਸਵਿੰਦਰ ਸਿੰਘ ਭਾਟੀਆ ਦੀ ਮੌਜ਼ੂਦਗੀ ’ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੋਗਰਾਮ ਦੌਰਾਨ ਸਿਖਿਆਰਥੀਆਂ ਨੂੰ ਖੂੰਬਾਂ ਦੀ ਕਾਸ਼ਤ ਅਤੇ ਢੀਂਗਰੀ ਖੂੰਬਾਂ ਦੀ ਬਿਜਾਈ ਕਰਵਾਈ ਗਈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਦ ਦੀਆਂ ਮੱਖੀਆਂ ਪਾਲਣ ਅਤੇ ਗੰਡੋਇਆਂ ਤੋਂ ਖਾਦ ਤਿਆਰ ਕਰਨ ਸਬੰਧੀ ਸਿਖਲਾਈ ਕੋਰਸ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ ਅਤੇ ਇਸ ਦੇ ਨਾਲ—ਨਾਲ ਸਿਖਿਆਰਥੀਆਂ ਨੂੰ ਪ੍ਰੈਕਟਿਕਲ ਟ੍ਰੇਨਿੰਗ ਵੀ ਦਿੱਤੀ ਗਈ।
ਇਸ ਤੋਂ ਪਹਿਲਾਂ ਡਾ. ਭਾਟੀਆ ਨੇ ਪ੍ਰਿੰ: ਡਾ. ਕਾਹਲੋਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਉਪਰੰਤ ਪ੍ਰਿੰ: ਡਾ. ਕਾਹਲੋਂ ਵੱਲੋਂ ਦਿੱਤੇ ਗਏ ਸਹਿਯੋਗ ਦਾ ਧੰਨਵਾਦ ਕਰਦਿਆਂ ਡਾ. ਭਾਟੀਆ ਨੇ ਕਿਹਾ ਕਿ ਉਕਤ ਟ੍ਰੇਨਿੰਗ ਦਾ ਮੱੁਖ ਮਕਸਦ ਖੇਤੀਬਾੜੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ।ਉਨ੍ਹਾਂ ਕਿਹਾ ਕਿ ਇਸ ਟ੍ਰੇਨਿੰਗ ਦੌਰਾਨ ਲਖਵਿੰਦਰਪਾਲ ਸਿੰਘ, ਅਰਸ਼ ਵੋਹਰਾ, ਰਾਕੇਸ਼ ਸ਼ਰਮਾ, ਖੇਤੀਬਾੜੀ ਦਫਤਰ ਕਾਲਾਕੋਟ ਜ਼ਿਲ੍ਹਾ ਰਾਜੌਰੀ, ਜੰਮੂ ਅਤੇ ਕਸ਼ਮੀਰ ਦਾ ਭਰਪੂਰ ਯੋਗਦਾਨ ਦਿੱਤਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News