ਅਮਰੀਕਾ ਤੋਂ ਡਿਪੋਰਟ ਹੋਏ ਕੇਸਾਂ ਦੇ ਮਾਮਲੇ ਵਿਚ ਅੰਮ੍ਰਿਤਸਰ ‘ਚ ਥਾਣਾਂ ਭਿੰਡੀ ਸੈਦਾਂ ਵਿਖੇ ਟਰੈਵਲ ਏਜੈਂਟ ਵਿਰੁੱਧ ਪਹਿਲਾ ਕੇਸ ਹੋਇਆ ਦਰਜ ! ਕੈਬਨਿਟ ਮੰਤਰੀ ਧਾਲੀਵਾਲ ਨੇ ਕੀਤਾ ਖੁਲਾਸਾ

4728964
Total views : 5596436

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਅਜਨਾਲਾ,ਰਣਜੀਤ ਰਾਣਨੇਸ਼ਟਾ,ਦਵਿੰਦਰ ਪੁਰੀ 

ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਸਪੱਸ਼ਟ ਕੀਤਾ ਹੈ ਕਿ ਮਨੁੱਖੀ ਤਸਕਰੀ ਵਿੱਚ ਸ਼ਾਮਿਲ ਪੰਜਾਬ ਦੇ ਟਰੈਵਲ ਏਜੈਂਟਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਇਹ ਗੋਰਖ ਧੰਦਾ ਸਦਾ ਲਈ ਬੰਦ ਕਰਵਾਇਆ ਜਾਵੇਗਾ। ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸ ਧਾਲੀਵਾਲ ਨੇ ਕਿਹਾ ਕਿ ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬ ਵਾਸੀਆਂ ਦੇ ਕੇਸਾਂ ਦੀ ਵਿਥਿਆ ਸੁਣ ਕੇ ਮਨ ਬਹੁਤ ਭਾਵਕ ਹੋਇਆ ਹੈ ਕਿ ਕਿਸ ਤਰ੍ਹਾਂ ਠੱਗ ਟਰੈਵਲ ਏਜੰਟਾਂ ਨੇ ਇਹਨਾਂ ਭੋਲੇ ਭਾਲੇ ਲੋਕਾਂ ਦੀ ਲੁੱਟ ਕੀਤੀ ਹੈ।
ਉਹਨਾਂ ਕਿਹਾ ਕਿ ਸਧਾਰਨ ਪਰਿਵਾਰਾਂ ਕੋਲੋਂ 50-60 ਲੱਖ ਰੁਪਿਆ ਠੱਗਿਆ ਗਿਆ ਹੈ, ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਮਨੁੱਖੀ ਤਸਕਰੀ ਵਿੱਚ ਸ਼ਾਮਿਲ ਪੰਜਾਬ ਦੇ ਟਰੈਵਲ ਏਜੰਟਾਂ ਖਿਲਾਫ ਹੋਵੇਗੀ ਸਖਤ ਕਾਰਵਾਈ -ਧਾਲੀਵਾਲ

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਹਦਾਇਤ ਕੀਤੀ ਹੈ ਕਿ ਇਹਨਾਂ ਮਨੁੱਖੀ ਤਸਕਰਾਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਉਹਨਾਂ ਦੀਆਂ ਹਦਾਇਤਾਂ ਉਥੇ ਅਮਲ ਕਰਦੇ ਹੋਏ ਕੱਲ ਇੱਕ ਟਰੈਵਲ ਏਜੈਂਟ ਸਤਨਾਮ ਸਿੰਘ ਵਾਸੀ ਕੋਟਲੀ ਖਹਿਰਾ ਵਿਰੁੱਧ ਥਾਣਾ ਭਿੰਡੀ ਸੈਦਾਂ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਬਾਕੀਆਂ ਵਿਰੁੱਧ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਉਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਜਿਸ ਵੀ ਟਰੈਵਲ ਏਜੰਟ ਨੇ ਤੁਹਾਡੇ ਕੋਲੋਂ ਪੈਸੇ ਲਏ ਹਨ ਅਤੇ ਤੁਹਾਨੂੰ ਠੱਗਿਆ ਹੈ, ਉਸ ਦੇ ਖਿਲਾਫ ਪ੍ਰਵਾਸੀ ਭਾਰਤੀ ਮਾਮਲਿਆਂ ਕੋਲੇ ਸ਼ਿਕਾਇਤ ਦਰਜ ਕਰਾਓ, ਤਾਂ ਜੋ ਅਸੀਂ ਉਸ ਵਿਰੋਧ ਠੋਸ ਕਾਰਵਾਈ ਯਕੀਨੀ ਬਣਾ ਸਕੀਏ।

ਸ ਧਾਲੀਵਾਲ ਨੇ ਦੱਸਿਆ ਕਿ ਮਨੁੱਖੀ ਤਸਕਰੀ ਦਾ ਇਹ ਨੈਟਵਰਕ ਬਹੁਤ ਵੱਡਾ ਹੈ ਜੋ ਕਿ ਦੇਸ਼ ਦੇ ਪਿੰਡਾਂ ਤੋਂ ਲੈ ਕੇ ਦੁਨੀਆਂ ਭਰ ਦੇ ਵੱਡੇ ਮਹਾਂ ਨਗਰਾਂ ਤੱਕ ਫੈਲਿਆ ਹੋਇਆ ਹੈ ਅਤੇ ਇਸ ਦੀਆਂ ਜੜਾਂ ਬਹੁਤ ਮਜਬੂਤ ਹਨ ਪਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਤਹਈਆ ਕੀਤਾ ਹੈ ਕਿ ਪੰਜਾਬ ਵਿੱਚੋਂ ਉਸਦੀਆਂ ਜੜਾਂ ਦਾ ਖਾਤਮਾ ਕਰ ਦਿੱਤਾ ਜਾਵੇਗਾ ਜਿਸ ਦੀ ਅਸੀਂ ਸ਼ੁਰੂਆਤ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਲੋਕਾਂ ਨੂੰ ਠੱਗਣ ਵਾਲੇ ਅਤੇ ਗੁੰਮਰਾਹ ਕਰਨ ਵਾਲੇ ਇਹਨਾਂ ਮਨੁੱਖੀ ਤਸਕਰਾਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਇਹਨਾਂ ਦੇ ਦਫਤਰ ਸੀਲ ਕੀਤੇ ਜਾਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News