





Total views : 5618843








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬਾਰਡਰ ਨਿਊਜ ਸਰਵਿਸ
ਐੱਸਐੱਸਪੀ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਖਾਲੜਾ ਥਾਣੇ ਦੀ ਪੁਲਿਸ ਦੇ ਹੱਥ ਸੂਚਨਾ ਲੱਗੀ ਸੀ ਕਿ ਗੁਰਵਿੰਦਰ ਸਿੰਘ ਫੌਜੀ ਪੁੱਤਰ ਜਗੀਰ ਸਿੰਘ ਵਾਸੀ ਨਾਰਲੀ ਅਤੇ ਹਰਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਧਨੌਲਾ ਜ਼ਿਲ੍ਹਾ ਬਰਨਾਲਾ ਰਲ ਕੇ ਗੱਡੀਆਂ ਚੋਰੀ ਕਰਨ ਉਪਰੰਤ ਉਨ੍ਹਾਂ ਦੀਆਂ ਨੰਬਰ ਪਲੇਟਾਂ ਟੈਂਪਰ ਕਰਕੇ ਜਾਅਲੀ ਕਾਗਜਾਤ ਤਿਆਰ ਕਰਦੇ ਹਨ। ਇੰਨਾ ਹੀ ਨਹੀਂ ਉਕਤ ਲੋਕ ਪੁਲਿਸ ਦੀਆਂ ਵਰਦੀਆਂ ਪਾ ਕੇ ਲੋਕਾਂ ਨੂੰ ਠੱਗਣ ਦਾ ਕੰਮ ਵੀ ਕਰ ਰਹੇ ਹਨ।
ਦੋਵਾਂ ਜਣਿਆਂ ਦੇ ਸਵਿਫਟ ਕਾਰ ਵਿਚ ਸਵਾਰ ਹੋ ਕੇ ਖਾਲੜਾ ਇਲਾਕੇ ’ਚ ਮੌਜੂਦ ਹੋਣ ਦੀ ਸੂਚਨਾ ਜਦੋਂ ਮਿਲੀ ਤਾਂ ਏਐੱਸਆਈ ਸੁਖਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਉਕਤ ਦੋਵਾਂ ਜਣਿਆਂ ਨੂੰ ਕਾਬੂ ਕਰ ਲਿਆ। ਜਿਨ੍ਹਾਂ ਕੋਲੋਂ ਸਵਿਫਟ ਕਾਰ ਦੇ ਨਾਲ ਨਾਲ ਰੈੱਡਮੀ ਕੰਪਨੀ ਦਾ ਸਮਾਰਟ ਫੋਨ, 32 ਬੋਰ ਦਾ ਰਿਵਾਲਰ ਤੇ 8 ਕਾਰਤੂਸਾਂ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਦੋ ਵਰਦੀਆਂ ਬਰਾਮਦ ਹੋਈਆਂ ਹਨ। ਦੋਵਾਂ ਵਿਰੁੱਧ ਥਾਣਾ ਖਾਲੜਾ ਵਿਚ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੋਂ ਇਨ੍ਹਾਂ ਦਾ ਤਿੰਨ ਦਿਨਾ ਰਿਮਾਂਡ ਹਾਸਲ ਹੋਇਆ ਹੈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਕੋਲੋਂ ਹੋਰ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-