





Total views : 5914356







Total views : 5914356ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਕੰਵਰਪਾਲ ਸਿੰਘ ਗੁਮਟਾਲਾ
ਅੰਮ੍ਰਿਤਸਰ ਕਮਿਸ਼ਨਰੇਟ ਦੇ ਸੀਆਈਏ ਸਟਾਫ ਦੀ ਪੁਲੀਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਨਸ਼ਾ ਤਸਕਰੀ ਤੇ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਦੋਸ਼ ਹੇਠ ਨੌਂ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ ਦੋ ਕਿਲੋ ਹੈਰੋਇਨ, ਪੰਜ ਆਧੁਨਿਕ ਪਿਸਤੌਲਾਂ ਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ।
ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਵੱਲੋਂ ਤਿੰਨ ਵੱਖ ਵੱਖ ਮਾਮਲਿਆਂ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਗੁਰਪ੍ਰੀਤ ਸਿੰਘ ਉਰਫ ਗੋਪੀ, ਕੁੰਨਣ ਸਿੰਘ, ਬਲਵਿੰਦਰ ਸਿੰਘ ਉਰਫ ਬਬਾ, ਪ੍ਰੇਮ ਸਿੰਘ ਉਰਫ ਕਾਲਾ, ਬਲਵਿੰਦਰ ਸਿੰਘ ਉਰਫ ਗੋਪੀ, ਸਾਬਰ ਸੰਧੂ ਉਰਫ ਤਰਲੋਕ ਬਾਬਾ ਵਰਿੰਦਰ ਸਿੰਘ, ਰਾਜਵਿੰਦਰ ਸਿੰਘ ਅਤੇ ਰਵਿੰਦਰ ਸਿੰਘ ਵਜੋਂ ਹੋਈ ਹੈ।ਉਨ੍ਹਾਂ ਦੱਸਿਆ ਕਿ ਪੁਲੀਸ ਨੇ 12 ਜਨਵਰੀ ਨੂੰ ਐਨਡੀਪੀਐਸ ਐਕਟ ਹੇਠ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ ਜਿਨ੍ਹਾਂ ਵਿੱਚ ਗੁਰਪ੍ਰੀਤ ਸਿੰਘ, ਕੁੰਨਣ ਸਿੰਘ, ਬਲਵਿੰਦਰ ਸਿੰਘ ਅਤੇ ਪ੍ਰੇਮ ਸਿੰਘ ਸ਼ਾਮਲ ਸਨ। ਇਸੇ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਹੁਣ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚ ਬਲਵਿੰਦਰ ਸਿੰਘ ਉਰਫ ਗੋਪੀ ਅਤੇ ਸਾਬਰ ਸੰਧੂ ਸ਼ਾਮਲ ਹਨ। ਇਨ੍ਹਾਂ ਕੋਲੋਂ ਇੱਕ ਕਿਲੋ ਹੈਰੋਇਨ ਅਤੇ ਦੋ ਪਿਸਤੌਲ (ਇੱਕ ਪੁਆਇੰਟ .30 ਬੋਰ ਅਤੇ .32 ਬੋਰ) ਬਰਾਮਦ ਕੀਤੇ ਹਨ।ਦੂਜੇ ਕੇਸ ਵਿੱਚ ਐਨਡੀਪੀਐਸ ਐਕਟ ਹੇਠ ਰਾਜਵਿੰਦਰ ਸਿੰਘ ਅਤੇ ਰਵਿੰਦਰ ਸਿੰਘ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਇਕ ਕਿਲੋ ਹੈਰੋਇਨ ਬਰਾਮਦ ਕੀਤੀ।ਤੀਜੇ ਕੇਸ ਵਿੱਚ ਵਰਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ ਕੋਲੋਂ ਪੁਆਇੰਟ .32 ਬੋਰ ਦੇ ਤਿੰਨ ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਹਨ।ਉਨ੍ਹਾਂ ਦੱਸਿਆ ਕਿ ਤਿੰਨ ਕੇਸਾਂ ਵਿੱਚ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਖਿਲਾਫ ਪਹਿਲਾਂ ਵੀ ਅਪਰਾਧਕ ਕੇਸ ਦਰਜ ਹਨ।ਇਸ ਸਮੇ ਉਨਾਂ ਨਾਲ ਡੀ.ਸੀ.ਪੀ ਹਰਪ੍ਰੀਤ ਸਿੰਘ ਮੰਡੇਰ, ਏ.ਡੀ.ਸੀ.ਪੀ ਨਵਜੋਤ ਸਿੰਘ ਸੰਧੂ, ਏ.ਸੀ.ਪੀ ਹਰਮਿੰਦਰ ਸਿੰਘ ਸੰਧੂ ਤੇ ਇੰਸ: ਅਮੋਲਕਦੀਪ ਸਿੰਘ ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-