





Total views : 5841542







Total views : 5841542ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਖਿਲਾਫ਼ ਵੱਡਾ ਐਕਸ਼ਨ ਲੈਂਦੇ ਹੋਏ ਭ੍ਰਿਸ਼ਟਾਚਾਰ ਵਿੱਚ ਸ਼ਾਮਲ 52 ਪੁਲਿਸ ਮੁਲਾਜ਼ਮਾਂ ਨੂੰ ਹੁਣ ਤੱਕ ਬਰਖ਼ਾਸਤ ਕਰ ਦਿੱਤਾ ਹੈ। ਇਸ ਵਿੱਚ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਰੈਂਕ ਤੱਕ ਦੇ ਕਰਮਚਾਰੀ ਸ਼ਾਮਲ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਵਿੱਚ ਇਹ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਏਗੀ।
10 ਡੀ.ਐਸ.ਪੀ ਅਤੇ 8 ਐਸ.ਪੀ ਨੂੰ ਕੀਤਾ ਗਿਆ ਮੁਅੱਤਲ
ਉਨ੍ਹਾਂ ਕਿਹਾ ਕਿ ਪੁਲਿਸ ਵਿੱਚ ਕਾਲੀਆਂ ਭੇਡਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਦਿੱਲੀ ਪੁਲਿਸ ਦੀ ਤਰਜ਼ ‘ਤੇ ਵਾਹਨ ਚੋਰੀ ਲਈ ਈ-ਐਫਆਈਆਰ ਦਰਜ ਕਰਨ ਦੀ ਪ੍ਰਕਿਰਿਆ ਇਕ ਮਹੀਨੇ ਵਿਚ ਸ਼ੁਰੂ ਹੋ ਜਾਵੇਗੀ। ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਡੀਜੀਪੀ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਕਾਰਵਾਈ ਸੂਬਾ ਸਰਕਾਰ ਦੇ ਹੁਕਮਾਂ ’ਤੇ ਕੀਤੀ ਜਾਂਦੀ ਹੈ। ਪਿਛਲੇ ਦਿਨਾਂ ਵਿੱਚ 10 ਡੀਐਸਪੀ ਅਤੇ 8 ਐਸਪੀ ਨੂੰ ਮੁਅੱਤਲ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ, ਫ਼ਰੀਦਕੋਟ ਜ਼ਿਲ੍ਹੇ ਵਿੱਚ ਥਾਦਾ ਸਾਦਿਕ ਦੇ ਇੱਕ ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.) ਅਤੇ ਦੋ ਸਿਪਾਹੀਆਂ ਨੂੰ ਜ਼ਬਰਨ ਪੈਸਾ ਵਸੂਲੀ ਵਿੱਚ ਸ਼ਾਮਲ ਪਾਏ ਜਾਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਪੁਲਿਸ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਇੱਕ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਤਿੰਨ ਜ਼ਿਲ੍ਹਿਆਂ ਵਿੱਚ ਥਰਡ ਪਾਰਟੀ ਆਡਿਟ ਕਰਵਾਇਆ ਜਾ ਰਿਹਾ ਹੈ। ਮੁਕਤਸਰ ਦੇ ਡੀਸੀ ਨੂੰ ਦੋ ਦਿਨ ਪਹਿਲਾਂ ਮੁਅੱਤਲ ਕੀਤਾ ਗਿਆ ਸੀ। ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ।
ਪਿਛਲੇ ਤਿੰਨ ਸਾਲਾਂ ਵਿੱਚ ਕਿੰਨੇ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਦੇ ਸਵਾਲ ‘ਤੇ ਡੀਜੀਪੀ ਨੇ ਦੱਸਿਆ ਕਿ ਜਦੋਂ ਪੁਲਿਸ ਵੱਲੋਂ ਇਹ ਕਾਰਵਾਈ ਕਰਨ ਲਈ ਡਾਟਾ ਇਕੱਠਾ ਕੀਤਾ ਗਿਆ ਸੀ। ਉਸ ਸਮੇਂ ਪੁਲਿਸ ਮੁਲਾਜ਼ਮਾਂ ਜਾਂ ਅਧਿਕਾਰੀਆਂ ਵਿਰੁੱਧ 400 ਐਫਆਈਆਰ ਦਰਜ ਕੀਤੀਆਂ ਗਈਆਂ ਸਨ। ਜ਼ਿਆਦਾਤਰ ਐਫਆਈਆਰ ਭ੍ਰਿਸ਼ਟਾਚਾਰ ਐਕਟ ਨਾਲ ਜੁੜੀਆਂ ਸਨ, ਕੁਝ ਐਫਆਈਆਰ ਲੁੱਟਾਂ-ਖੋਹਾਂ ਨਾਲ ਸਬੰਧਤ ਸਨ, ਜਿਸ ਦੇ ਖਿਲਾਫ ਪੁਲਿਸ ਮੁਲਾਜ਼ਮਾਂ ਨੇ ਕਾਰਵਾਈ ਕੀਤੀ ਹੈ।ਇਸ ਸਮੇ ਉਨਾਂ ਨਾਲ ਆਈ.ਜੀ ਸ: ਸੁਖਚੈਨ ਸਿੰਘ ਗਿੱਲ ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
ਜ਼ਿਲ੍ਹਾਵਾਰ ਬਰਖਾਸਤ ਕੀਤੇ ਗਏ ਮੁਲਾਜ਼ਮਾਂ ਦਾ ਡਾਟਾ-
ਸੀਪੀ ਅੰਮ੍ਰਿਤਸਰ: 2
ਸੀਪੀ ਜਲੰਧਰ : 2
ਸੀਪੀ ਲੁਧਿਆਣਾ: 4
ਬਟਾਲਾ: 2
ਬਠਿੰਡਾ: 2
ਫਤਹਿਗੜ੍ਹ ਸਾਹਿਬ : 1
ਫਾਜ਼ਿਲਕਾ: 2
ਫਰੀਦਕੋਟ: 3
ਫਿਰੋਜ਼ਪੁਰ: 1
ਗੁਰਦਾਸਪੁਰ: 1
ਹੁਸ਼ਿਆਰਪੁਰ: 4
ਜਲੰਧਰ ਦਿਹਾਤੀ: 2
ਕਪੂਰਥਲਾ: 4
ਖੰਨਾ: 1
ਲੁਧਿਆਣਾ ਦਿਹਾਤੀ : 3
ਮਾਨਸਾ: 1
ਮਲੇਰਕੋਟਲਾ: 1
ਪਠਾਨਕੋਟ: 1
ਪਟਿਆਲਾ: 5
ਰੂਪਨਗਰ: 1
ਸ੍ਰੀ ਮੁਕਤਸਰ ਸਾਹਿਬ : 2
ਸੰਗਰੂਰ: 2
ਐਸ.ਏ.ਐਸ.ਨਗਰ: 2
ਐਸ ਬੀ ਐਸ ਨਗਰ: 1
ਤਰਨਤਾਰਨ: 2
