ਬਲਦੀਪ ਕੌਰ ਆਈ.ਏ.ਐਸ. ਨਗਰ ਕੌਂਸਲ, ਤਰਨ ਤਾਰਨ ਦੀ ਚੋਣ ਲਈ ਜਨਰਲ ਆਬਜ਼ਰਵਰ ਨਿਯੁਕਤ

4878812
Total views : 5841542

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ /ਬੀ.ਐਨ.ਈ ਬਿਊਰੋ

ਰਾਜ ਚੋਣ ਕਮਿਸ਼ਨ ਪੰਜਾਬ ਨੇ ਦੱਸਿਆ ਕਿ ਨਗਰ ਕੌਂਸਲ ਤਰਨਤਾਰਨ (ਜ਼ਿਲ੍ਹਾ ਤਰਨਤਾਰਨ) ਦੀ ਚੋਣ ਲਈ ਕੁੱਲ 61 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ, ਨਗਰ ਕੌਂਸਲ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਲਈ ਦੋ ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ ਅਤੇ ਨਗਰ ਕੌਂਸਲ ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਲਈ ਕੋਈ ਨਾਮਜ਼ਦਗੀ ਪ੍ਰਾਪਤ ਨਹੀਂ ਹੋਈ ਹੈ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 20.02.2025 ਹੈ।
ਸੂਬਾ ਸਰਕਾਰ ਦੇ ਤਿੰਨ ਸੀਨੀਅਰ ਆਈ.ਏ.ਐਸ. ਅਧਿਕਾਰੀ ਜਨਰਲ ਅਬਜ਼ਰਵਰ ਵਜੋਂ ਕੀਤੇ ਤਾਇਨਾਤ : ਰਾਜ ਕਮਲ ਚੌਧਰੀ

ਰਾਜ ਚੋਣ ਕਮਿਸ਼ਨਰ, ਪੰਜਾਬ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਨਗਰ ਨਿਗਮ ਚੋਣਾਂ ਵਿੱਚ ਰਾਜ ਸਰਕਾਰ ਦੇ ਤਿੰਨ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਵਜੋਂ ਤਾਇਨਾਤ ਕੀਤਾ ਗਿਆ ਹੈ। ਬਲਦੀਪ ਕੌਰ ਆਈ.ਏ.ਐਸ. ਨੂੰ ਨਗਰ ਕੌਂਸਲ, ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ) ਦੀ ਚੋਣ ਲਈ ਜਨਰਲ ਆਬਜ਼ਰਵਰ ਵਜੋਂ, ਸੇਨੂ ਦੁੱਗਲ ਆਈ.ਏ.ਐਸ. ਨੂੰ ਨਗਰ ਕੌਂਸਲ ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਦੀ ਚੋਣ ਲਈ ਜਨਰਲ ਆਬਜ਼ਰਵਰ ਵਜੋਂ ਅਤੇ ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਨੂੰ ਨਗਰ ਕੌਂਸਲ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀ ਚੋਣ ਲਈ ਜਨਰਲ ਆਬਜ਼ਰਵਰ ਵਜੋਂ ਤਾਇਨਾਤ ਕੀਤਾ ਗਿਆ ਹੈ।
ਇਹ ਜਨਰਲ ਆਬਜ਼ਰਵਰ ਨਾਮਜ਼ਦਗੀਆਂ ਦੀ ਆਖਰੀ ਮਿਤੀ ‘ਤੇ ਆਪਣੇ ਨਿਰਧਾਰਤ ਜ਼ਿਲ੍ਹਿਆਂ ਵਿੱਚ ਪਹੁੰਚਣਗੇ ਅਤੇ ਆਗਾਮੀ ਨਗਰ ਨਿਗਮ ਚੋਣਾਂ ਸਬੰਧੀ ਸਾਰੇ ਪ੍ਰਬੰਧਾਂ ਦੀ ਸਮੀਖਿਆ ਕਰਨਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News