





Total views : 5841536







Total views : 5841536ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸੁੰਦਰਤਾ ਅਤੇ ਸਥਾਈ ਮੇਕਅਪ ਉਦਯੋਗ ’ਤੇ ਸੈਮੀਨਾਰ ਕਰਵਾਇਆ ਗਿਆ। ਖਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਸੈਮੀਨਾਰ ਮੌਕੇ ਟਾਈਮਲੈੱਸ ਅਕੈਡਮੀ ਦੀ ਸਹਿ-ਸੰਸਥਾਪਕ ਡਾ. ਸ਼ਿਖਾ ਬਾਗੀ ਨੇ ਮੁੱਖ ਬੁਲਾਰੇ ਵਜੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਇਸ ਸਬੰਧੀ ਡਾ. ਸੁਰਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਸਮਾਗਮ ਕਾਲਜ ਵਿਖੇ ਟਾਈਮਲੈੱਸ ਐਸਥੈਟਿਕਸ ਅਕੈਡਮੀ ਦੇ ਸਹਿਯੋਗ ਨਾਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸੈਮੀਨਾਰ ਮੌਕੇ ਡਾ. ਸ਼ਿਖਾ ਬਾਗੀ ਨੇ ਵਿਦਿਆਰਥੀਆਂ ਨੂੰ ਨਵੀਨਤਮ ਉਦਯੋਗ ਰੁਝਾਨਾਂ, ਤਕਨੀਕਾਂ ਅਤੇ ਕਰੀਅਰ ਦੇ ਮੌਕਿਆਂ ਬਾਰੇ ਜਾਗਰੂਕ ਕੀਤਾ।
ਇਸ ਮੌਕੇ ਡਾ. ਬਾਗੀ ਨੇ ਮਾਈਕ੍ਰੋਬਲੇਡਿੰਗ, ਲਿਪ ਟਿੰਟਿੰਗ ਤੇ ਸਥਾਈ ਅਤੇ ਅਰਧ-ਸਥਾਈ ਮੇਕਅਪ ਆਦਿ ਕਵਰ ਕੀਤੇ ਗਏ ਵਿਸ਼ਿਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਉਕਤ ਸੈਮੀਨਾਰ ਬਹੁਤ ਜਾਣਕਾਰੀ ਭਰਪੂਰ ਸੀ ਅਤੇ ਇਸ ਨੇ ਬਹੁਤ ਸਾਰੇ ਵਿਦਿਆਰਥੀਆਂ ਨੂੰ ਸੁੰਦਰਤਾ ਉਦਯੋਗ ’ਚ ਕਰੀਅਰ ਦੀ ਪੜਚੋਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੈਮੀਨਾਰ ਇਕ ਇੰਟਰਐਕਟਿਵ ਪ੍ਰਸ਼ਨ-ਉੱਤਰ ਸੈਸ਼ਨ ਨਾਲ ਸਮਾਪਤ ਹੋਇਆ, ਜਿਸ ਤੋਂ ਬਾਅਦ ਵਿਦਿਆਰਥੀਆਂ ਨੂੰ ਸਕਿਨਕੇਅਰ ਗੁਡੀਜ਼ ਅਤੇ ਵਾਊਚਰ ਵੰਡੇ ਗਏ। ਇਸ ਮੌਕੇ ਸਮੂਹ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-