ਪੰਥ ਦੇ ਵਡੇਰੇ ਹਿੱਤਾਂ ਲਈ ਐਡਵੋਕੇਟ ਧਾਮੀ ਆਪਣਾ ਅਸਤੀਫਾ ਵਾਪਸ ਲੈਣ : ਪ੍ਰੋ. ਬਡੂੰਗਰ

4729155
Total views : 5596826

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਹੈ ਕਿ ਪੰਥ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਪਦ ਤੋਂ ਦਿੱਤਾ ਗਿਆ ਆਪਣਾ ਅਸਤੀਫਾ ਵਾਪਸ ਲੈਣ ।
 ਉਨਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੋ ਪੈਂਸੇ ਵਜੋਂ ਮਾਹਰ ਵਕੀਲ ਹਨ, ਉਨਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜ ਕਾਲ ਬਾਖੂਬੀ ਢੰਗ ਨਾਲ ਚਲਾਇਆ ਗਿਆ ਤੇ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਚਲੇ ਆਏ ਹਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰ ਕਮੇਟੀ ਦੀ ਹੋਈ ਮੀਟਿੰਗ ਵਿੱਚ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾ ਮਨਜ਼ੂਰ ਕਰ ਦਿੱਤਾ ਗਿਆ ਅਤੇ ਉਹਨਾਂ ਨੂੰ ਅੰਤਰਿਕ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਨਿਜੀ ਤੌਰ ਤੇ ਮਿਲਣ ਉਪਰੰਤ ਅਸਤੀਫਾ ਵਾਪਸ ਲੈਣ ਲਈ ਵੀ ਅਪੀਲ ਕੀਤੀ ਗਈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 
Share this News