





Total views : 5596468








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਗੁਰਦਾਸਪੁਰ/ਰਾਣਾ ਨੇਸ਼ਟਾ/ਮਿੱਕੀ ਗਮਟਾਲਾ
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਮੰਗਲਵਾਰ ਨੂੰ ਨਿਯੁਕਤ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਹੈਂਡਲ ‘ਤੇ ਲਿਸਟ ਸਾਂਝੀ ਕਰਦਿਆਂ ਸਭ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਲਿਖਿਆ ਕਿ ਉਮੀਦ ਕਰਦੇ ਹਾਂ ਕਿ ਤੁਸੀਂ ਸਾਰੇ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਓਗੇ।
ਆਉਣ ਵਾਲੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।ਪੰਜਾਬ ਸਰਕਾਰ ਵਲੋ 20 ਨਗਰ ਸੁਧਾਰ ਟਰੱਸਟਾਂ ਦੇ ਨਿਯੁਕਤ ਕੀਤੇ ਚੇਅਰਮੈਨਾਂ ਅਤੇ ਟਰੱਸਟੀਆਂ ਵਿੱਚ ਨਗਰ ਨਿਗਮ ਅੰਮ੍ਰਿਤਸਰ ਰਹਿ ਚੁੱਕੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਚੇਅਰਮੈਨ ਅਤੇ ਮੁਖਵਿੰਦਰ ਸਿੰਘ ਵਿਰਦੀ, ਦਲਜੀਤ ਸਿੰਘ ਮਿਆਦੀਆ ਤੇ ਮਨਦੀਪ ਮੌਗਾਂ ਨੂੰ ਟਰੱਸਟੀ ਨਿਯੁਕਤ ਕੀਤਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-