





Total views : 5536865








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਐਸ.ਏ.ਐਸ.ਨਗਰ/ਬਾਰਡਰ ਨਿਊਜ ਸਰਵਿਸ
2014 ਬੈਚ ਦੇ ਆਈ.ਏ.ਐਸ. ਅਫ਼ਸਰ, ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ 2015 ਬੈਚ ਦੀ ਆਈ.ਏ.ਐਸ. ਅਧਿਕਾਰੀ ਸ਼੍ਰੀਮਤੀ ਆਸ਼ਿਕਾ ਜੈਨ ਦੀ ਥਾਂ ਲੈ ਲਈ ਹੈ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ ਨਿਯੁਕਤ ਕੀਤਾ ਗਿਆ ਹੈ।
ਕੋਮਲ ਮਿੱਤਲ ਜੋ ਕਿ ਐਸ.ਏ.ਐਸ.ਨਗਰ ਵਿੱਚ ਆਉਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਤਾਇਨਾਤ ਸਨ, ਇਸ ਤੋਂ ਪਹਿਲਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏ ਡੀ ਸੀ (ਜ) ਅਤੇ ਏ ਡੀ ਸੀ (ਯੂ ਡੀ), ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਪੰਜਾਬ ਦੇ ਵਧੀਕ ਸਕੱਤਰ, ਵਧੀਕ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਅਤੇ ਐਸ ਡੀ ਐਮ ਮੁਕੇਰੀਆਂ ਰਹਿ ਚੁੱਕੇ ਹਨ।ਡੀ ਸੀ ਦਫ਼ਤਰ ਦਾ ਚਾਰਜ ਸੰਭਾਲਣ ਤੋਂ ਪਹਿਲਾਂ ਜ਼ਿਲ੍ਹਾ ਪੁਲੀਸ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਉਨ੍ਹਾਂ ਦਾ ਸਵਾਗਤ ਏ ਡੀ ਸੀ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਐਸ ਡੀ ਐਮ ਮੁਹਾਲੀ ਦਮਨਦੀਪ ਕੌਰ, ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਵਧੀਕ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਮੀਤ ਸਿੰਘ ਅਤੇ ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ ਅਤੇ ਡੀ ਸੀ ਦਫ਼ਤਰ ਦੇ ਸਟਾਫ਼ ਨੇ ਕੀਤਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ