ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਮਾਰੀਆਂ ਮੱਲ੍ਹਾਂ

4729597
Total views : 5597690

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਰਾਸ਼ਟਰੀ ਗਣਿਤ ਦਿਵਸ-2024 ਦੇ ਸਬੰਧ ’ਚ ਕਰਵਾਏ ਗਏ ‘ਫ਼ੈਸਟੀਵਲ ਆਫ਼ ਮੈਥਾਮੈਥਿਕ’ ਮੁਕਾਬਲਿਆਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਸਬੰਧੀ ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਅਦਾਰੇ ਵਿਖੇ ਪੰਜਾਬ ਸਟੇਟ ਕੌਂਸਿਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ, ਨੈਸ਼ਨਲ ਕੌਂਸਿਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਕਮਿਊਨੀਕੇਸ਼ਨ ਅਤੇ ਡਿਪਾਰਟਮੈਂਟ ਆਫ਼ ਸਾਇੰਸ ਐਂਡ ਟੈਕਨਾਲੋਜੀ, ਭਾਰਤ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਉਕਤ ਸਮਾਗਮ ਮੌਕੇ ਘੋਸ਼ਣਾ ਪੱਤਰ, ਪੋਸਟਰ ਪੇਸ਼ਕਾਰੀ, ਕੁਵਿੱਜ ਸਬੰਧੀ ਅੰਤਰ ਸੰਸਥਾਗਤ ਮੁਕਾਬਲੇ ਕਰਵਾਏ ਗਏ, ਜਿਸ ’ਚ 8 ਵੱਖ-ਵੱਖ ਸੰਸਥਾਵਵਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਉਨ੍ਹਾਂ ਕਿਹਾ ਕਿ  ਕਾਲਜ ਵੱਲੋਂ 3 ਵਿਦਿਆਰਥਣਾਂ ਨੇ ਪੋਸ਼ਣਾ ਪੱਤਰ ਅਤੇ 2 ਵਿਦਿਆਰਥਣਾਂ ਦੀ ਟੀਮ ਨੇ ਪੋਸਟਰ ਪੇਸ਼ਕਾਰੀ ਮੁਕਾਬਲੇ ’ਚ ਹਿੱਸਾ ਲਿਆ। ਜਿਸ ’ਚ ਬੀ. ਕਾਮ. ਐੱਲ. ਐੱਲ. ਬੀ. ਸਮੈਸਟਰ ਚੌਥਾ ਦੀ ਵਿਦਿਆਰਥਣ ਤਨਵੀ ਚੋਪੜਾ ਨੇ ਭਾਸ਼ਣ ਮੁਕਾਬਲੇ ’ਚੋਂ ਹੋਰਨਾਂ ਭਾਗ ਲੈਣ ਵਾਲਿਆਂ ਨੂੰ ਪਛਾੜਦਿਆਂ ਹੋਇਆ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਾਇਨਪ੍ਰੀਤ ਬੀ. ਕਾਮ. ਐੱਲ. ਐੱਲ. ਬੀ. ਸਮੈਸਟਰ ਦੂਜਾ ਅਤੇ ਰਾਬੀਆ ਬੀ. ਏ. ਐੱਲ. ਐੱਲ. ਬੀ. ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਦੀ ਟੀਮ ਨੇ ਪੋਸਟਰ ਪੇਸ਼ਕਾਰੀ ਮੁਕਾਬਲੇ ’ਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ।
ਡਾ. ਜਸਪਾਲ ਸਿੰਘ ਨੇ ਕਿਹਾ ਕਿ ਉਕਤ ਪ੍ਰੋਗਰਾਮ ਦੌਰਾਨ ਜੇਤੂ ਵਿਦਿਆਰਥਣਾਂ ਨੂੰ ਟਰਾਫ਼ੀਆਂ ਅਤੇ ਸਰਟੀਫ਼ਿਕੇਟ ਨਾਲ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡਾ. ਸ਼ਿਵਨ ਸਰਪਾਲ ਨੂੰ ਵਿਦਿਆਰਥਣਾਂ ਦੀ ਪ੍ਰਤੀਯੋਗਤਾ ਸਬੰਧੀ ਤਿਆਰੀ ਕਰਵਾਉਣ ਦੀ ਜਿੰਮੇਵਾਰੀ ਸੌਂਪੀ ਗਈ ਸੀ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ’ਚ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News