ਨਗਰ ਨਿਗਮ ਦੇ ਐਕਸੀਅਨ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮੁਕੱਦਮਾ ਦਰਜ

4729629
Total views : 5597755

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਨਗਰ ਨਿਗਮ ਦੇ ਮਿਊਂਸਿਪਲ ਟਾਊਨ ਪਲਾਨਰ (ਐਮ.ਟੀ.ਪੀ.) ਵਜੋਂ ਤਾਇਨਾਤ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਗੁਰਪ੍ਰੀਤ ਸਿੰਘ ਵਿਰੁੱਧ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਦੀ ਜਾਂਚ ਏਜੰਸੀ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਅਤੇ ਸਰਕਾਰੀ ਸੇਵਾਵਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਕਤ ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਇਸ ਅਧਿਕਾਰੀ ਨੇ ਆਪਣੀ ਸਰਕਾਰੀ ਨੌਕਰੀ ਦੌਰਾਨ ਭ੍ਰਿਸ਼ਟ ਕਾਰਵਾਈਆਂ ਰਾਹੀਂ ਕਾਫ਼ੀ ਦੌਲਤ ਇਕੱਠੀ ਕੀਤੀ ਹੈ।
ਜਾਂਚ ਵਿੱਚ ਖੁਲਾਸਾ ਹੋਇਆ ਕਿ ਗੁਰਪ੍ਰੀਤ ਸਿੰਘ ਨੇ ਕਈ ਜਾਇਦਾਦਾਂ ਖਰੀਦੀਆਂ ਹੋਈਆਂ ਹਨ ਅਤੇ ਵੱਖ-ਵੱਖ ਬੈਂਕਾਂ ਅਤੇ ਡਾਕਘਰਾਂ ਵਿੱਚ ਫਿਕਸਡ ਡਿਪਾਜ਼ਿਟ ਰਾਹੀਂ 1.83 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ ਕੀਤੀ ਹੋਈ ਹੈ, ਜੋ ਕਿ ਉਸਦੀ ਆਮਦਨ ਦੇ ਜਾਣੂ ਸਰੋਤਾਂ ਨਾਲੋਂ 129 ਫ਼ੀਸਦ ਵੱਧ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਰਿਪੋਰਟ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਨੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ। ਇਸ ਕੇਸ ਦੇ ਸਬੰਧ ਵਿੱਚ ਉਕਤ ਮੁਲਜ਼ਮ ਦੇ ਘਰ ਦੀ ਤਲਾਸ਼ੀ ਲਈ ਗਈ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਟੀਮਾਂ ਭੇਜੀਆਂ ਗਈਆਂ ਹਨ।

ਲੋਕਲ ਬਾਡੀਜ ਵਿਭਾਗ ਦੇ 25 ਤੋ ਵੱਧ ਅਧਿਕਾਰੀ ਆਮਦਨ ਤੋ ਵੱਧ ਜਾਇਦਾਦ ਬਨਾਉਣ ਦੇ ਮਾਮਲੇ ‘ਚ ਵਿਜੀਲੈਸ ਦੀ ਰਿਡਾਰ ‘ਤੇ

ਆਹਲਾ ਸੂਤਰਾਂ ਤੋ ਇਹ ਵੀ ਜਾਣਕਾਰੀ ਪ੍ਰਾਪਤ ਹੋਈ ਹੈ ਲੋਕਲ ਬਾਡੀਜ ਵਿਭਾਗ ਜਿਸ ਵਿੱਚ ਨਗਰ ਨਿਗਮ , ਨਗਰ ਕੌਸਲਾਂ ਤੇ ਨਗਰ ਸੁਧਾਰ ਟਰੱਸਟ ਵਰਗੇ ਮਹਿਕਮੇ ਆਂਉਦੇ ਹਨ ਉਨਾਂ ਵਿੱਚ ਤਾਇਨਾਤ ਕਈ ਜੇ.ਈ.ਐਸ਼.ਡੀ.ਓ, ਐਕਸੀਅਨ ਤੇ ਐਸ.ਈ ਜੋ ਲੰਮੇ ਸਮੇ ਤੋ ਇਕ ਹੀ ਸੀਟ ਤੇ ਇਕ ਹੀ ਜਗਾ ਟਿੱਕੇ ਹੋਏ ਹਨ ਅਤੇ ਉਨਾਂ ਵਲੋ ਆਮਦਨ ਤੋ ਕਈ ਗੁਣਾਂ ਵੱਧ ਬੇਨਾਮੀ ਜਾਇਦਾਦਾਂ ਬਣਾ ਰੱਖੀਆ ਹਨ।ਜਿਸ ਦੀ ਭਿਣਕ ਮੁੱਖ ਮੰਤਰੀ ਦਫਤਰ ਪੈਣ ਤੋ ਬਾਅਦ ਸਾਲ 2023 ਤੋ ਬਾਅਦ ਪੁੱਜੀਆਂ ਅਜਿਹੀਆ ਸ਼ਕਾਇਤਾਂ ਦੀ ਤੇਜੀ ਨਾਲ ਜਾਂਚ ਕਰਨ ਦੇ ਵਿਜੀਲੈਸ ਨੂੰ ਹੁਕਮ ਦਿੱਤੇ ਗਏ ਹਨ। ਜਿੰਨਾ ਵਿੱਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਲੋਕਲ ਬਾਡੀਜ ਬਾਡੀਜ ਦੇ ਸੀ.ਵੀ.ਓ( ਚੀਫ ਵਿਜੀਲੈਸ ਅਫਸਰ) ਵਿਰੁੱਧ ਹੋਈ ਸ਼ਕਾਇਤ ਵੀ ਸ਼ਾਮਿਲ ਹੈ। ਜਿਸ ਦੇ ਸਮੇਤ ਉਸਦੇ ਪ੍ਰੀਵਾਰਕ ਮੈਬਰਾਂ ਦੇ ਨਾਮ ‘ਤੇ ਜਾਇਦਾਦ ਦੇ ਵੇਰਵੇ ਵੀ ਮਾਲ ਵਿਭਾਗ ਪਾਸੋ ਮੰਗੇ ਹਨ। ਜਿਸ ਕਰਕੇ ਆਉਣ ਵਾਲੇ ਦਿਨਾਂ ‘ਚ ਕਈ ਹੋਰ ਮੱਛੀਆਂ ਦੇ ਵੀ ਵਿਜੀਲੈਸ ਦੇ ਜਾਲ ‘ਚ ਫੱਸਣ ਦੀਆਂ ਸੰਭਾਵਨਾਵਾਂ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News