ਵਿਜੀਲੈਂਸ ਨੇ 15000 ਰੁਪਏ ਰਿਸ਼ਵਤ ਲੈਂਦਾ ਛੋਟਾ ਥਾਂਣੇਦਾਰ ਰੰਗੇ ਹੱਥੀ ਕੀਤਾ ਕਾਬੂ ! ਪੁਲਿਸ ਮੁਲਾਜਮਾਂ ਲਈ 5 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਹੋਮਗਾਰਡ ਜਵਾਨ ਗ੍ਰਿਫਤਾਰ

4729672
Total views : 5597841

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਣਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਉਕਤ ਥਾਣੇ ਵਿਖੇ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਕੇਸ ਦੇ ਜਾਂਚ ਅਧਿਕਾਰੀ ਏ.ਐਸ.ਆਈ. ਰਣਜੀਤ ਸਿੰਘ ਨੇ ਉਕਤ ਮਾਮਲੇ ਵਿੱਚ ਉਸਦੀ ਮਦਦ ਕਰਨ ਬਦਲੇ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਤੱਥਾਂ ਦੀ ਪੜਤਾਲ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੌਕੇ ‘ਤੇ ਹੀ ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਮਲਕੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਤਰਫੋਂ 80000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਇੱਕ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਸ਼ਿਕਾਇਤਕਰਤਾ ਦੇ ਅਨੁਸਾਰ, ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਪਤੀ ਵਿਰੁੱਧ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕੇਸ ਦਰਜ ਨਾ ਕਰਨ ਵਿੱਚ ਮਦਦ ਕਰਨ ਬਦਲੇ ਥਾਣੇ ਦੇ ਪੁਲਿਸ ਮੁਲਾਜ਼ਮਾਂ ਤਰਫੋਂ 5 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਇਹ ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ।ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਉਪਰੰਤ ਸ਼ਿਕਾਇਤ ਵਿੱਚ ਹੋਮਗਾਰਡ ਵਾਲੰਟੀਅਰ ਮਲਕੀਤ ਸਿੰਘ ਵਿਰੁੱਧ ਲਗਾਏ ਗਏ ਦੋਸ਼ ਸਹੀ ਪਾਏ ਗਏ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News