ਨਗਰ ਕੌਂਸਲ ਤਰਨ ਤਾਰਨ ਦੀ ਚੋਣ ‘ਚ ਅਜਾਦ ਉਮੀਦਵਾਰਾਂ ਦੀ ਰਹੀ ਝੰਡੀ ! ਅਜਾਦ-13,ਆਪ-8 ਤੇ ਕਾਂਗਰਸ ਨੇ ਜਿੱਤੀਆ 3 ਸੀਟਾਂ

4695572
Total views : 5539246

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬੱਬੂ ਬੰਡਾਲਾ 

ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਅੱਜ ਪੂਰੇ ਅਮਨ-ਅਮਾਨ ਨਾਲ ਹੋ ਗਈਆਂ ਹਨ। ਸਵੇਰੇ 07:00 ਵਜੇ ਤੋਂ ਸ਼ਾਮ 04:00 ਵਜੇ ਤੱਕ ਕੁੱਲ 54.06 ਫ਼ੀਸਦੀ ਵੋਟਾਂ ਪੋਲ ਹੋਈਆਂ।ਨਗਰ ਕੌਂਸਲ ਤਰਨ ਤਾਰਨ ਦੇ ਚੋਣ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਾਹੁਲ ਨੇ ਦੱਸਿਆ ਕਿ ਵੋਟਾਂ ਪੈਣ ਦੀ ਸਮਾਪਤੀ ਤੋਂ ਬਾਅਦ ਐਲਾਨੇ ਚੋਣ ਨਤੀਜਿਆਂ ਦੌਰਾਨ ਨਗਰ ਕੌਂਸਲ ਤਰਨ ਤਾਰਨ ਦੇ 25 ਵਾਰਡਾਂ ਵਿੱਚੋਂ 8 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਨੇ ਜਿੱਤ ਦਰਜ ਕੀਤੀ ਹੈ, ਕਾਂਗਰਸ ਪਾਰਟੀ ਦੇ 3 ਉਮੀਦਵਾਰ ਜੇਤੂ ਰਹੇ ਹਨ, ਜਦਕਿ 13 ਵਾਰਡਾਂ ‘ਚ ਆਜ਼ਾਦ ਉਮੀਦਵਾਰ ਜੇਤੂ ਐਲਾਨੇ ਗਏ ਹਨ। ਉਹਨਾਂ ਦੱਸਿਆ ਕਿ ਤਕਨੀਕੀ ਕਾਰਨਾਂ ਕਰਕੇ ਵਾਰਡ ਨੰਬਰ 3 ਲਈ ਰੀਪੋਲ 4 ਮਾਰਚ ਨੂੰ ਕਰਵਾਈ ਜਾ ਰਹੀ ਹੈ|ਜ਼ਿਲ੍ਹਾ ਚੋਣ ਅਫਸਰ ਨੇ ਨਗਰ ਕੌਂਸਲ ਤਰਨ ਤਾਰਨ ਦੀਆਂ ਚੋਣਾਂ ਅਮਨ-ਸ਼ਾਂਤੀ ਨਾਲ ਮੁਕੰਮਲ ਹੋਣ `ਤੇ ਸਮੂਹ ਵੋਟਰਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਧੰਨਵਾਦ ਕੀਤਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News