





Total views : 5539643








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਅੱਜ ਸੰਗਤਾਂ ਵਾਸਤੇ ਗੁਰੂ ਘਰ ਦੇ ਸ਼ਰਧਾਲੂ ਪਰਿਵਾਰ ਵੱਲੋਂ 5 ਹਜ਼ਾਰ ਥਾਲੀਆਂ ਅਤੇ ਹੋਰ ਸਮਾਨ ਦੇ ਕੇ ਸ਼ਰਧਾ ਪ੍ਰਗਟਾਈ ਗਈ। ਇਹ ਸੇਵਾ ਸ. ਲਵਪ੍ਰੀਤ ਸਿੰਘ ਤੇ ਸ. ਗਗਨਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਕਰਵਾਈ ਗਈ। ਸੇਵਕ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਗੜ੍ਹੀ, ਮੈਂਬਰ ਭਾਈ ਰਾਮ ਸਿੰਘ, ਭਾਈ ਅਜੈਬ ਸਿੰਘ ਅਭਿਆਸੀ ਤੇ ਓਐਸਡੀ ਸ. ਸਤਬੀਰ ਸਿੰਘ ਧਾਮੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਿਰੋਪਾਓ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੁੰਦੀਆਂ ਹਨ ਅਤੇ ਗੁਰੂ ਕੇ ਲੰਗਰਾਂ ਵਿੱਚੋਂ ਪ੍ਰਸ਼ਾਦਾ ਛਕਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਵੱਖ-ਵੱਖ ਸੇਵਾਵਾਂ ਵਿਚ ਹਿੱਸਾ ਪਾ ਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ ਜਾਂਦੀ ਹੈ। ਇਸੇ ਤਹਿਤ ਹੀ ਅੱਜ ਅੰਮ੍ਰਿਤਸਰ ਨਿਵਾਸੀ ਸ. ਲਵਪ੍ਰੀਤ ਸਿੰਘ ਤੇ ਸ. ਗਗਨਦੀਪ ਸਿੰਘ ਦੇ ਪਰਿਵਾਰ ਵੱਲੋਂ ਲੰਗਰ ਸੇਵਾਵਾਂ ਵਿਚ ਹਿੱਸਾ ਪਾਇਆ ਗਿਆ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸੇਵਕ ਪਰਿਵਾਰ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਇੰਚਾਰਜ ਸ. ਮੇਜਰ ਸਿੰਘ, ਮੀਤ ਮੈਨੇਜਰ ਸ. ਬਲਵਿੰਦਰ ਸਿੰਘ, ਸੇਵਕ ਪਰਿਵਾਰ ਵਿੱਚੋਂ ਸ. ਸ਼ਾਮ ਸਿੰਘ, ਸ. ਰਸ਼ਪਾਲ ਸਿੰਘ, ਬੀਬੀ ਗੁਰਵਿੰਦਰ ਕੌਰ, ਬੀਬੀ ਹਰਜਿੰਦਰ ਕੌਰ ਆਦਿ ਮੌਜੂਦ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-