





Total views : 5539719








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਲੁਧਿਆਣਾ/ਬਾਰਡਰ ਨਿਊਜ ਸਰਵਿਸ
ਪੰਜਾਬ ਭਰ ’ਚ ਤਹਿਸੀਲਾਂ ਦਾ ਕੰਮਕਾਜ ਠੱਪ ਹੋ ਗਿਆ ਹੈ। ਕਿਉਂਕਿ ਪੰਜਾਬ ਭਰ ’ਚ ਰੈਵੀਨਿਊ ਅਫਸਰ ਵੱਲੋਂ ਸਮੂਹਿਕ ਹੜਤਾਲ ਕੀਤੀ ਗਈ ਹੈ। ਇਸ ਸਬੰਧੀ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਵਿਜੀਲੈਂਸ ਵਿਭਾਗ ਵੱਲੋਂ ਲੁਧਿਆਣਾ ਵਿਖੇ ਤਹਿਸੀਲਦਾਰ ਅਤੇ ਉਸ ਨਾਲ ਕੰਮ ਕਰਦੇ ਹੋਰ ਕਰਮਚਾਰੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਅਤੇ ਪੰਜਾਬ ਵਿੱਚ ਹੋਰ ਵੀ ਕਈਂ ਥਾਵਾਂ ’ਤੇ ਵਿਜੀਲੈਂਸ ਵਿਭਾਗ ਵੱਲੋਂ ਤਹਿਸੀਲਦਾਰਾਂ ਅਤੇ ਉਨ੍ਹਾਂ ਨਾਲ ਕੰਮ ਕਰਦੇ ਕਰਮਚਾਰੀਆਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਇਲਜ਼ਾਮ ਲਗਾਇਆ ਜਾ ਰਿਹਾ ਹੈ।
ਲੁਧਿਆਣਾ ਵਿਖੇ ਮਾਲ ਵਿਭਾਗ ਨਾਲ ਸੰਬੰਧਿਤ ਵੱਖ ਵੱਖ ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਵਿਚ ਤਹਿਸੀਲਦਾਰਾਂ ਦੀ ਜਥੇਬੰਦੀ ਦੇ ਪ੍ਰਧਾਨ ਲਛਮਣ ਸਿੰਘ ਨੇ ਦੋਸ਼ ਲਾਇਆ ਕਿ ਵਿਜ਼ੀਲੈਂਸ ਵਿਭਾਗ ਵਲੋਂ ਝੂਠੇ ਕੇਸ ਤਹਿਤ ਤਹਿਸੀਲਦਾਰ ਅਤੇ ਹੋਰਨਾਂ ਨੂੰ ਫਸਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਇਕ ਤਹਿਸੀਲਦਾਰ ਅਤੇ ਉਸ ਦੇ ਸਟਾਫ਼ ਵਲੋਂ ਵੱਡੀ ਗਿਣਤੀ ਵਿਚ ਹੋਣ ਵਾਲੀਆਂ ਪ੍ਰੋਪਰਟੀ ਦੀਆਂ ਰਜਿਸਟਰੇਸ਼ਨਾਂ ਨਾਲ ਸੰਬੰਧਿਤ ਦਸਤਾਵੇਜਾ ਦੀ ਜਾਂਚ ਕਰਨਾ ਮੁਮਕਿਨ ਨਹੀਂ ਹੈ। ਆਉਂਦੇ ਦਿਨਾਂ ਦੌਰਾਨ ਉਨ੍ਹਾਂ ਵਲੋਂ ਵਿਜੀਲੈਂਸ ਵਿਭਾਗ ਸਣੇ ਵੱਖ ਵੱਖ ਵਿਭਾਗਾਂ ਦੇ ਅਫ਼ਸਰਾਂ ਅਤੇ ਸਿਆਸਤਦਾਨਾਂ ਨਾਲ ਸੰਬੰਧਿਤ ਕਈ ਵੱਡੇ ਖੁਲਾਸੇ ਕੀਤੇ ਜਾਣਗੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸ਼ੁਕਰਵਾਰ ਨੂੰ ਉਨ੍ਹਾਂ ਵਲੋਂ ਇਕ ਹੋਰ ਮੀਟਿੰਗ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-