ਖਾਲਸਾ ਕਾਲਜ ਲਾਅ ਅੰਮ੍ਰਿਤਸਰ ਵਿਖੇ ‘ਔਰਤਾਂ ਦਾ ਜਿਨਸੀ ਸ਼ੋਸ਼ਣ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

4696608
Total views : 5540940

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਉਪਿੰਦਰਜੀਤ ਸਿੰਘ 

ਖਾਲਸਾ ਕਾਲਜ ਆਫ਼ ਲਾਅ ਦੇ ਲੀਗਲ ਏਡ ਕਲੀਨਿਕ ਵੱਲੋਂ ‘ਔਰਤਾਂ ਦਾ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ—2013’ ਵਿਸ਼ੇ ’ਤੇ ਇਕ ਰੋਜ਼ਾ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਕਾਲਜ ਦੇ ਡਾਇਰੈਕਟਰ—ਕਮ—ਪ੍ਰਿੰਸੀਪਲ ਡਾ: ਜਸਪਾਲ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕੰਮ ਵਾਲੀ ਥਾਂ ’ਤੇ ਔਰਤਾਂ ਨੂੰ ਦਰਪੇਸ਼ ਜਿਨਸੀ ਸ਼ੋਸ਼ਣ ਦੇ ਮੁੱਦਿਆਂ ਬਾਰੇ ਜਾਗਰੂਕ ਕਰਨਾ ਸੀ।ਜਿਸ ’ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਤੋਂ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ ਸ: ਅਮਰਦੀਪ ਸਿੰਘ ਬੈਂਸ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।

ਕਾਲਜ ਪੁੱਜਣ ’ਤੇ ਡਾ: ਜਸਪਾਲ ਸਿੰਘ ਨੇ ਸ: ਬੈਂਸ ਦਾ ਸਵਾਗਤ ਕਰਦਿਆਂ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ।ਉਪਰੰਤ ਸ: ਬੈਂਸ ਨੇ ਉਕਤ ਵਿਸ਼ੇ ਨਾਲ ਸਬੰਧਿਤ ਭਾਸ਼ਣ ਦਿੰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਰਤ ਦੇ ਸਾਰੇ ਕਾਰਜ ਸਥਾਨਾਂ ’ਤੇ ਕਾਨੂੰਨ ਦੁਆਰਾ ਸਾਰੀਆਂ ਔਰਤਾਂ ਲਈ ਜਿਨਸੀ ਸ਼ੋਸ਼ਣ ਤੋਂ ਮੁਕਤ ਇਕ ਉਚਿੱਤ ਅਤੇ ਸੁਰੱਖਿਅਤ ਕੰਮ ਕਰਨ ਵਾਲਾ ਵਾਤਾਵਰਣ ਪ੍ਰਦਾਨ ਕਰਨਾ ਲਾਜ਼ਮੀ ਹੈ।ਉਨ੍ਹਾਂ ਨੇ ਭੰਵਰੀ ਦੇਵੀ ਦੇ ਮਾਮਲੇ ਸਬੰਧੀ ਵਿਆਖਿਆ ਕਰਦਿਆਂ ਖੁਲਾਸਾ ਕੀਤਾ ਕਿ ਦੇਸ਼ ਭਰ ’ਚ ਹਰ ਜਗ੍ਹਾ ਅਤੇ ਹਰ ਰੋਜ਼ ਲੱਖਾਂ ਕੰਮ ਕਰਨ ਵਾਲੀਆਂ ਔਰਤਾਂ ਨੂੰ ਜਿਨਸੀ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ, ਭਾਵੇਂ ਉਨ੍ਹਾਂ ਦਾ ਸਥਾਨ ਕੋਈ ਵੀ ਹੋਵੇ।

ਉਨ੍ਹਾਂ ਨੇ ਵਿਸ਼ਾਕਾ ਬਨਾਮ ਰਾਜਸਥਾਨ ਰਾਜ (1997) ਦੇ ਇਤਿਹਾਸਕ ਫੈਸਲੇ ਸਬੰਧੀ ਗੱਲ ਕਰਦਿਆਂ ਦੱਸਿਆ ਕਿ ਭਾਰਤੀ ਸੁਪਰੀਮ ਕੋਰਟ ਨੇ ਭਾਰਤੀ ਸੰਵਿਧਾਨ ਦੇ ਨਾਲ—ਨਾਲ ਸੰਯੁਕਤ ਰਾਸ਼ਟਰ ਦੇ ਔਰਤਾਂ ਵਿWੱਧ ਵਿਤਕਰੇ ਦੇ ਸਾਰੇ ਰੂਪਾਂ ਦੇ ਖਾਤਮੇ ਬਾਰੇ ਕਨਵੈਨਸ਼ਨ (ਡੀ. ਈ. ਡੀ. ਏ. ਡਬਲਯੂ.) ਦੁਆਰਾ ਦਿੱਤੇ ਗਏ ਸਮਾਨਤਾ, ਸਨਮਾਨ ਜੀਵਨ ਦੇ ਅਧਿਕਾਰ ਅਤੇ ਨਿੱਜੀ ਆਜ਼ਾਦੀ ਦੇ ਅਧਿਕਾਰ ’ਤੇ ਅਧਾਰਿਤ ਕਾਨੂੰਨੀ ਤੌਰ ’ਤੇ ਬਾਈਡਿੰਗ ਦਿਸ਼ਾ—ਨਿਰਦੇਸ਼ ਤਿਆਰ ਕੀਤੇ ਹਨ। ਉਨ੍ਹਾਂ ਕਿਹਾ ਕਿ ਸੰਸਥਾਵਾਂ ’ਤੇ ਮਾਪਦੰਡਾਂ ਨੂੰ ਪੂਰਾ ਕਰਨ ਲਈ ਤਿੰਨ ਮੁੱਖ ਮਨਾਹੀ, ਰੋਕਥਾਮ ਅਤੇ ਨਿਵਾਰਣ ਜ਼ਿੰਮੇਵਾਰੀਆਂ ਲਗਾਈਆਂ ਗਈਆਂ ਸਨ। ਉਨ੍ਹਾਂ ਨੇ ਔਰਤਾਂ ’ਚ ਜਿਨਸੀ ਸ਼ੋਸ਼ਣ ਦੀ ਰੋਕਥਾਮ ਲਈ ਵਿਧੀਆਂ ਦਾ ਵਿਸਥਾਰ ਨਾਲ ਵਰਣਨ ਕੀਤਾ ਅਤੇ ਐਕਟ ਤਹਿਤ ਸ਼ਿਕਾਇਤਾਂ ਅਤੇ ਨਿਵਾਰਣ ਵਿਧੀਆਂ ਦੀ ਪ੍ਰਕਿਰਿਆ ਸਬੰਧੀ ਜਾਣਕਾਰੀ ਸਾਂਝੀ ਕੀਤੀ।

ਸ: ਬੈਂਸ ਨੇ ਕਾਰੋਬਾਰੀ ਥਾਂਵਾਂ ’ਤੇ ਜਿਨਸੀ ਸ਼ੋਸ਼ਣ ਕਾਰਨ ਪੀੜਤ ਔਰਤਾਂ ਦੁਆਰਾ ਸ਼ਿਕਾਇਤਾਂ ਦਰਜ ਕਰਨ ਲਈ ਢਾਂਚਾਗਤ ਵਿਧੀ ਸਬੰਧੀ ਜ਼ਿਕਰ ਕਰਦਿਆਂ ਕਿਹਾ ਕਿ ਐਕਟ ਤਹਿਤ ਅੰਦਰੂਨੀ ਸ਼ਿਕਾਇਤ ਕਮੇਟੀ ਦੀਆਂ ਭੂਮਿਕਾਵਾਂ ਦਾ ਗਠਨ ਅਤੇ ਲਾਗੂ ਕਰਨਾ ਲਾਜ਼ਮੀ ਹੈ।ਸੈਮੀਨਾਰ ਦੇ ਅੰਤ ’ਚ ਇਕ ਇੰਟਰਐਕਟਿਵ ਸੈਸ਼ਨ ਵੀ ਕਰਵਾਇਆ ਗਿਆ, ਜਿਸ ਉਪਰੰਤ ਰਸਮੀ ਧੰਨਵਾਦ ਮਤਾ ਪੇਸ਼ ਕੀਤਾ ਗਿਆ।ਇਸ ਮੌਕੇ ਸਮੂੰਹ ਕਾਲਜ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੇ ਹਿੱਸਾ ਲਿਆ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News