





Total views : 5540931








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੱਬੂ ਬੰਡਾਲਾ
ਨਗਰ ਕੌਂਸਲ ਤਰਨ ਤਾਰਨ ਦੇ ਵਾਰਡ ਨੰਬਰ 03 (ਬੂਥ ਨੰਬਰ 5, 6 ਅਤੇ 7) ਦੀ ਰੀਪੋਲ ਅੱਜ ਪੂਰੇ ਅਮਨ-ਅਮਾਨ ਨਾਲ ਮੁਕੰਮਲ ਹੋਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਨੇ ਦੱਸਿਆ ਕਿ ਵੋਟਾਂ ਪਾਉਣ ਦੇ ਸਮੇਂ ਦੌਰਾਨ ਕੁੱਲ 52.47 ਫ਼ੀਸਦੀ ਵੋਟਾਂ ਪੋਲ ਹੋਈਆਂ।
ਰੀਪੋਲ ਦੌਰਾਨ ਕੁੱਲ 52.47 ਫ਼ੀਸਦੀ ਵੋਟਾਂ ਹੋਈਆਂ ਪੋਲ
ਇਸ ਚੋਣ ਦੌਰਾਨ ਵਾਰਡ ਨੰੰਬਰ 3 ਤੋਂ ਆਜ਼ਾਦ ਉਮੀਦਵਾਰ ਸ਼੍ਰੀਮਤੀ ਪਲਵਿੰਦਰ ਕੌਰ ਜੇਤੂ ਰਹੀ।ਜ਼ਿਲ੍ਹਾ ਚੋਣ ਅਫਸਰ ਨੇ ਵੋਟਾਂ ਪਾਉਣ ਦਾ ਕੰਮ ਅਮਨ-ਸ਼ਾਂਤੀ ਨਾਲ ਮੁਕੰਮਲ ਹੋਣ `ਤੇ ਵਾਰਡ ਨੰਬਰ 03 ਦੇ ਸਮੂਹ ਵੋਟਰਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਧੰਨਵਾਦ ਕੀਤਾ।ਇਸਦੇ ਨਾਲ ਹੀ ਉਨ੍ਹਾਂ ਨੇ ਚੋਣ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਅਤੇ ਸੁਰੱਖਿਆ ਕਰਮੀਆਂ ਦਾ ਵੀ ਧੰਨਵਾਦ ਕੀਤਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-