





Total views : 5542648








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਮਾਲ ਅਧਿਕਾਰੀਆਂ ਦੇ ਵੱਡੇ ਪੱਧਰ ਉੱਤੇ ਤਬਾਦਲੇ ਕੀਤੇ ਹਨ। ਇਹ ਕਾਰਵਾਈ ਸੂਬੇ ਭਰ ਵਿਚ ਮਾਲ ਅਧਿਕਾਰੀਆਂ ਵੱਲੋਂ ਕੀਤੀ ਗਈ ਹੜਤਾਲ ਦੇ ਮੱਦੇਨਜ਼ਰ ਕੀਤੀ ਗਈ ਹੈ।ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲ ਅਧਿਕਾਰੀਆਂ ਖਿਲਾਫ ਇਹ ਦੂਜਾ ਵੱਡਾ ਐਕਸ਼ਨ ਲਿਆ ਹੈ। ਅੱਜ 177 ਨਾਇਬ ਤਹਿਸੀਲਦਾਰਾਂ ਅਤੇ 58 ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਹਨ।ਗ਼ੌਰਤਲਬ ਹੈ ਕਿ ਲੰਘੇ ਕੱਲ੍ਹ ਸਰਕਾਰ ਨੇ 15 ਹੜਤਾਲੀ ਤਹਿਸੀਲਦਾਰ ਸਸਪੈਂਡ ਕੀਤੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮਾਲ ਅਫ਼ਸਰਾਂ ਨੂੰ ਹੜਤਾਲ ਛੱਡ ਕੇ ਕੰਮ ’ਤੇ ਪਰਤਣ ਜਾਂ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਵਾਸਤੇ ਕਿਹਾ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-