





Total views : 5841427







Total views : 5841427ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਕੁਰੜਾ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਵਨੀਤ ਸਿੰਘ ਬਾਜਵਾ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਰਿਸ਼ਵਤਖੋਰੀ ਕੇਸ ਵਿੱਚ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਐਸ.ਏ.ਐਸ. ਨਗਰ ਧਨਵੰਤ ਸਿੰਘ ‘ਤੇ ਵੀ ਸਹਿ-ਦੋਸ਼ੀ ਵਜੋਂ ਕੇਸ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਾਜ਼ਮਾਂ ਨੂੰ ਇੱਕ ਸਰਪੰਚ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਬੀ.ਡੀ.ਪੀ.ਓ. ਅਤੇ ਪੰਚਾਇਤ ਸਕੱਤਰ ਨੇ ਸਾਲ 2018-2023 ਤੱਕ ਗ੍ਰਾਮ ਪੰਚਾਇਤ ਵੱਲੋਂ ਕੀਤੇ ਵਿਕਾਸ ਕਾਰਜਾਂ ਲਈ ਵਰਤੀਆਂ ਗਈਆਂ ਗ੍ਰਾਂਟਾਂ ਸਬੰਧੀ ਵਰਤੋਂ ਸਰਟੀਫਿਕੇਟ (ਯੂ.ਸੀ.) ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਪੰਜਾਬ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਬੀ.ਐਨ.ਐਸ. ਦੀ ਧਾਰਾ 61(2) ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।
ਰਿਸ਼ਵਤਖੋਰੀ ਦੇ ਕੇਸ ’ਚ ਭਗੌੜਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਨਵਾਂਸ਼ਹਿਰ-1 ਵਿਖੇ ਤਾਇਨਾਤ ਇੱਕ ਪਟਵਾਰੀ ਵਿਪਨ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਰਿਸ਼ਵਤਖੋਰੀ ਦੇ ਮੁਕੱਦਮੇ ਵਿੱਚ ਤਿੰਨ ਹਫ਼ਤਿਆਂ ਤੋਂ ਫਰਾਰ ਚੱਲ ਰਿਹਾ ਸੀ। ਇਸ ਕੇਸ ਵਿੱਚ ਪਟਵਾਰੀ ਦੇ ਕਾਰਿੰਦੇ ਰਾਮਪਾਲ ਨੂੰ ਉਸ (ਪਟਵਾਰੀ) ਖਾਤਰ 3,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਸੀ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਐਸਬੀਐਸ ਨਗਰ ਜ਼ਿਲ੍ਹੇ ਦੇ ਨਵਾਂਸ਼ਹਿਰ ਦੀ ਨਵੀਂ ਆਬਾਦੀ ਖੇਤਰ ਦੇ ਇੱਕ ਵਸਨੀਕ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੋਸ਼ ਲਗਾਉਂਦਿਆਂ ਦੱਸਿਆ ਕਿ ਉਕਤ ਪਟਵਾਰੀ ਵਿਪਨ ਕੁਮਾਰ ਨੇ ਉਸਦੇ ਜੱਦੀ ਘਰ ਦਾ ਇੰਤਕਾਲ ਦਰਜ ਕਰਨ ਲਈ 5,000 ਰੁਪਏ ਦੀ ਰਿਸ਼ਵਤ ਮੰਗੀ ਸੀ। ਪਟਵਾਰੀ ਦੇ ਕਹੇ ਅਨੁਸਾਰ ਸ਼ਿਕਾਇਤਕਰਤਾ ਨੇ ਪਟਵਾਰੀ ਦੇ ਏਜੰਟ ਰਾਮਪਾਲ ਨੂੰ 2,000 ਰੁਪਏ ਪੇਸ਼ਗੀ ਅਦਾ ਕਰ ਦਿੱਤੇ ਸਨ। ਜਦੋਂ ਬਾਕੀ ਰਕਮ ਲਈ ਹੋਰ ਦਬਾਅ ਪਾਇਆ ਗਿਆ ਤਾਂ ਸ਼ਿਕਾਇਤਕਰਤਾ ਨੇ ਮਦਦ ਲਈ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ 14 ਫਰਵਰੀ, 2025 ਨੂੰ ਜਾਲ ਵਿਛਾਇਆ ਅਤੇ ਰਾਮਪਾਲ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਦੌਰਾਨ, ਪਟਵਾਰੀ ਵਿਪਨ ਕੁਮਾਰ ਗ੍ਰਿਫ਼ਤਾਰੀ ਤੋਂ ਬਚਦੇ ਹੋਏ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਉਦੋਂ ਤੋਂ, ਵਿਜੀਲੈਂਸ ਬਿਊਰੋ ਵੱਲੋਂ ਉਸਦੇ ਘਰ ਅਤੇ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਸੀ, ਜਿਸ ਕਾਰਨ ਉਸਨੂੰ ਅੰਤ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
