





Total views : 5542648








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਦੀ ਸਖ਼ਤੀ ਤੋਂ ਬਾਅਦ ਆਖਿਰਕਾਰ ਤਹਿਸੀਲਦਾਰਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਤਹਿਸੀਲਦਾਰ ਬਿਨਾਂ ਸ਼ਰਤ ਕੰਮ ‘ਤੇ ਪਰਤ ਆਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਹਿਸੀਲਦਾਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਚਰਨ ਸਿੰਘ ਚੰਨੀ ਨੇ ਦੱਸਿਆ ਕਿ ਉਹ ਸਵੇਰ ਤੋਂ ਹੀ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਵੀ ਉਨ੍ਹਾਂ ਦੀ ਸਰਕਾਰ ਨਾਲ ਮੀਟਿੰਗ ਹੈ।
ਦੂਜੇ ਪਾਸੇ ਸਰਕਾਰ ਨੇ ਦੁਪਹਿਰ ਵੇਲੇ 235 ਮਾਲ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਸਨ। ਇਨ੍ਹਾਂ ਵਿੱਚ 58 ਤਹਿਸੀਲਦਾਰ, ਜਦਕਿ 177 ਨਾਇਬ ਤਹਿਸੀਲਦਾਰ ਸਨ। ਸਾਰਿਆਂ ਨੂੰ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਕਈ ਅਫਸਰਾਂ ਦੇ 200 ਤੋਂ 250 ਕਿਲੋਮੀਟਰ ਦੂਰ ਤਬਾਦਲੇ ਕੀਤੇ ਗਏ ਹਨ। ਕਿਸੇ ਨੂੰ ਵੀ 100 ਕਿਲੋਮੀਟਰ ਤੋਂ ਘੱਟ ਨਹੀਂ ਰੱਖਿਆ ਗਿਆ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-