





Total views : 5542648








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਮੋਹਾਲੀ/ਬਾਰਡਰ ਨਿਊਜ ਸਰਵਿਸ
ਅੱਜ ਮੋਹਾਲੀ ਦੀ ਸੀਬੀਆਈ ਅਦਾਲਤ ਨੇ 1993 ਦੇ ਇਕ ਹੋਰ ਝੂਠੇ ਪੁਲਿਸ ਮੁਕਾਬਲੇ ਵਿਚ ਵੱਡਾ ਫ਼ੈਸਲਾ ਸੁਣਾਇਆ ਹੈ। ਜਿਸ ਵਿੱਚ ਬਾਹਮਣੀ ਵਾਲਾ ਤੇ ਗਲਾਲੀਪੁਰ ਦੇ 2 ਨੌਜਵਾਨਾਂ ਨੂੰ ਪੱਟੀ ਤੇ ਕੈਰੋਂ ਪੁਲਿਸ ਵਲੋਂ ਘਰੋਂ ਚੁੱਕ ਕੇ ਮਾਰ ਮੁਕਾਇਆ ਸੀ।ਇਸ ਮਾਮਲੇ ਵਿਚ ਅਦਾਲਤ ਨੇ ਦੋਸ਼ੀ ਐਸਐਚਓ ਸੀਤਾ ਰਾਮ ਸਮੇਤ 2 ਜਣਿਆਂ ਨੂੰ ਸਜ਼ਾ ਸੁਣਾਈ ਹੈ।
ਤਤਕਾਲੀ ਐਸਐਚਓ ਸੀਤਾ ਰਾਮ ਨੂੰ ਉਮਰ ਕੈਦ ਦੀ ਸਜ਼ਾ ਤੇ 2 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸ ਦੇ ਨਾਲ ਹੀ ਤਤਕਾਲੀ ਕਾਂਸਟੇਬਲ ਰਾਮਪਾਲ ਨੂੰ ਪੰਜ ਸਾਲ ਦੀ ਸਜ਼ਾ ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-