ਖਾਲਸਾ ਕਾਲਜ ਦੇ ਵਿਦਿਆਰਥੀ ਨੇ ਯੂ. ਜੀ. ਨੈਟ ਦੀ ਪ੍ਰੀਖਿਆ ਕੀਤੀ ਪਾਸ

4697684
Total views : 5542648

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ ਉਪਿੰਦਰਜੀਤ ਸਿੰਘ 

ਖਾਲਸਾ ਕਾਲਜ ਦੇ ਵਿਦਿਆਰਥੀ ਨੇ ਯੂ. ਜੀ. ਨੈਟ ਵੱਲੋਂ ਪ੍ਰੋਫੈਸਰਾਂ ਦੀ ਭਰਤੀ ਲਈ ਰੱਖੇ ਲਾਜਮੀ ਨੈਸ਼ਨਲ ਇਲਜੀਬਿਲਟੀ ਦੀ ਪ੍ਰੀਖਿਆ ਨੂੰ ਪਾਸ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਕਾਲਜ ਦੇ ਕਾਰਜਕਾਰੀ ਪਿ੍ਰੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨੇ ਐੱਮ. ਏ. ਅੰਗਰੇਜੀ ਦੇ ਵਿਦਿਆਰਥੀ ਸੌਰਵ ਮੇਘ ਨੂੰ ਵਧਾਈ ਦਿੰਦਿਆ ਦੱਸਿਆ ਕਿ ਕਾਲਜ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਰੋਜਗਾਰ ਮੁਹੱਈਆ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ।

ਇਸ ਮੌਕੇ ਡਾ. ਕਾਹਲੋਂ ਨੇ ਅਧਿਆਪਕਾਂ ਦੀ ਉਨ੍ਹਾਂ ਦੁਆਰਾ ਕੀਤੀ ਜਾਂਦੀ ਅਣਥੱਕ ਮਿਹਨਤ ਲਈ ਸ਼ਲਾਘਾ ਕਰਦਿਆਂ ਵਧਾਈ ਦਿੱਤੀ। ਇਸ ਮੌਕੇ ਵਿਭਾਗ ਮੁੱਖੀ, ਪ੍ਰੋ: ਸੁਪਨਿੰਦਰਜੀਤ ਕੌਰ ਨੇ ਸੌਰਵ ਮੇਘ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਹ ਐੱਮ. ਏ., ਐੱਮ. ਫਿਲ ਅੰਗਰੇਜੀ ਦਾ ਵਿਦਿਆਰਥੀ ਹੈ ਅਤੇ ਆਪਣੀ ਲਗਨ ਅਤੇ ਮਿਹਨਤ ਕਰਕੇ ਵਿਦਿਆਰਥੀਆਂ ਲਈ ਹਮੇਸ਼ਾ ਪ੍ਰਰੇਣਾ ਸਰੋਤ ਰਿਹਾ ਹੈ। ਇਸ ਮੌਕੇ ਪ੍ਰੋ: ਮਕਲਿੰਦਰ ਸਿੰਘ, ਡਾ. ਸਾਂਵਤ ਸਿੰਘ ਮੰਟੋ, ਪ੍ਰੋ: ਦਲਜੀਤ ਸਿੰਘ, ਪ੍ਰੋ: ਮਮਤਾ ਮਹਿੰਦਰੂ, ਪ੍ਰੋ: ਵਿਜੈ ਬਰਨਾਡ, ਡਾ. ਜਸਵਿੰਦਰ ਕੌਰ ਔਲਖ, ਪ੍ਰੋ: ਪੂਜਾ ਕਾਲੀਆ, ਪ੍ਰੋ: ਗੁਰਪ੍ਰੀਤ ਸਿੰਘ ਅਤੇ ਹੋਰ ਅਧਿਆਪਕ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News