





Total views : 5542648








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਜੰਡਿਆਲਾ ਗੁਰੂ/ਬੱਬੂ ਬੰਡਾਲਾ
ਬੀਤੀ ਰਾਤ ਇਕ ਨੌਜਵਾਨ ਦੇ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਮਿ੍ਰਤਕ ਦੀ ਪਛਾਣ ਸ਼ੇਖੂਪੁਰਾ ਮੁਹੱਲਾ ਦੇ ਮਨਪ੍ਰੀਤ ਸਿੰਘ ਉਮਰ 20 ਸਾਲ ਦੇ ਕਰੀਬ ਵਜੋਂ ਹੋਈ ਹੈ। ਤਾਜ਼ਾ ਘਟਨਾ ਬੀਤੀ ਰਾਤ ਵਾਪਰੀ ਘਟਨਾ ਵਿਚ ਇਕ ਨੌਜਵਾਨ ਆਪਣੇ ਦੋ ਦੋਸਤਾਂ ਨਾਲ ਬਾਈਕ ‘ਤੇ ਜਾ ਰਿਹਾ ਸੀ ਕਿ ਰਸਤੇ ‘ਚ ਕਿਸੇ ਨੇ ਇਕਨੌਜਵਾਨ ਨੂੰ ਪਿੱਠ ‘ਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਮਨਪ੍ਰੀਤ ਵਜੋਂ ਹੋਈ ਹੈ।
ਕੇਟਰਿੰਗ ਦਾ ਕੰਮ ਕਰਦਾ ਸੀ ਮਨਪ੍ਰੀਤ ਸਿੰਘ
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਆਪਣੇ ਦੋਸਤਾਂ ਨਾਲ ਕਿਸੇ ਕੰਮ ਲਈ ਗਿਆ ਸੀ ਅਤੇ ਸਾਨੂੰ ਪਤਾ ਲੱਗਾ ਕਿ ਉਸ ਨੂੰ ਕਿਸੇ ਨੇ ਪਿੱਛਿਓਂ ਗੋਲੀ ਮਾਰ ਦਿੱਤੀ ਹੈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਇਸ ਮੌਕੇ ਥਾਣਾ ਜੰਡਿਆਲਾ ਗੁਰੂ ਦੇ ਡੀਐਸਪੀ ਰਵਿੰਦਰਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਮਨਪ੍ਰੀਤ ਨਾਮਕ ਨੌਜਵਾਨ ਆਪਣੇ ਦੋ ਸਾਥੀਆਂ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਕਿਸੇ ਨੇ ਉਸ ਨੂੰ ਪਿੱਛਿਓਂ ਗੋਲੀ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਉਨ੍ਹਾਂ ਕਿਹਾ ਕਿ ਅਸੀਂ ਜਾਂਚ ਕਰ ਰਹੇ ਹਾਂ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਫ਼ਿਲਹਾਲ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-