ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਅਕਾਲ ਤਖਤ ਅਤੇ ਸੰਤ ਟੇਕ ਸਿੰਘ ਧਨੌਲਾ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋ ਨਿਭਾੳੇੁਣਗੇ ਸੇਵਾਵਾਂ

4698626
Total views : 5544150

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦਾ ਖੁਲਾਸਾ ਅੰਤਰਿੰਗ ਕਮੇਟੀ ਵਿੱਚ ਸ਼ਾਮਲ ਵਿਰੋਧੀ ਧਿਰ ਦੇ ਮੈਂਬਰ ਜਸਵੰਤ ਸਿੰਘ ਪੜੈਣ ਵੱਲੋਂ ਕੀਤਾ ਗਿਆ ਹੈ। ਉਂਝ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਚ ਕ੍ਰਮਵਾਰ ਹੈੱਡ ਗ੍ਰੰਥੀ ਤੇ ਗ੍ਰੰਥੀ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ।

ਗਿਆਨੀ ਰਘਬੀਰ ਸਿੰਘ  ਤੇ ਗਿਆਨੀ  ਸੁਲਤਾਨ ਸਿੰਘ ਦੀਆਂ ਜਥੇਦਾਰ ਵਜੋ ਸੇਵਾਵਾਂ ਸ਼੍ਰੌਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਲਈਆ ਵਾਪਿਸ

ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਦਾ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਸੰਤ ਟੇਕ ਸਿੰਘ ਧਨੌਲਾ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਨਾਮਜ਼ਦ ਕੀਤਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News