





Total views : 5544141








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਰਈਆ /ਬਲਵਿੰਦਰ ਸਿੰਘ ਸੰਧੂ
ਸ਼੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਕਾਲਜ ਇੰਚਾਰਜ ਡਾ.(ਲੈਫ) ਹਰਸਿਮਰਨ ਕੌਰ ਦੇ ਦਿਸ਼ਾ ਨਿਰਦੇਸ਼ਾ ਤੇ ਕਾਲਜ ਦੇ ਐਨ ਐਸ ਐਸ ਯੂਨਿਟ ਦੇ ਪ੍ਰੋਗਰਾਮ ਅਫ਼ਸਰ ਡਾ.ਹਰਕਿਰਨ ਕੌਰ ਅਤੇ ਕਰਮਬੀਰ ਸਿੰਘ ਦੀ ਯੋਗ ਅਗਵਾਈ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਪ੍ਰੋਗਰਾਮ ਵਿੱਚ ਬੀ.ਕਾਮ ਦੇ ਅਰਸ਼ਪ੍ਰੀਤ ਸਿੰਘ ਅਤੇ ਬੀ.ਸੀ.ਏ ਦੀ ਕਿਰਨਪ੍ਰੀਤ ਕੌਰ ਵੱਲੋਂ ਸਵੈ ਲਿਖਿਤ ਗੀਤ ਅਤੇ ਕਵਿਤਾਵਾਂ ਪੇਸ਼ ਕਰਕੇ ਮਹਿਲਾਵਾਂ ਨੂੰ ਉਚਿਤ ਸਥਾਨ ਦਵਾਉਣ ਅਤੇ ਉਹਨਾਂ ਲਈ ਦਰਪੇਸ਼ ਚੁਣੌਤੀਆਂ ਦਾ ਜਿਕਰ ਕੀਤਾ ਗਿਆ।
ਇਸ ਮੌਕੇ ਅਧਿਆਪਕਾਂ ਵਲੋਂ ਆਪਣੇ ਵਿਚਾਰ ਪੇਸ਼ ਕਰਦਿਆਂ ਇਹ ਸਪੱਸ਼ਟ ਕੀਤਾ ਗਿਆ ਕਿ ਅੱਜ ਦੇ ਯੁੱਗ ਵਿੱਚ, ਔਰਤਾਂ ਆਪਣੀਆਂ ਜ਼ਿੰਮੇਵਾਰੀਆਂ ਖੁਦ ਲੈ ਰਹੀਆਂ ਹਨ ਅਤੇ ਮਰਦ ਪ੍ਰਧਾਨ ਸਮਾਜ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਹੀਆਂ ਹਨ। ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਅੱਜ ਦੇ ਬਦਲਦੇ ਸਮਾਜ ਵਿੱਚ, ਉਨ੍ਹਾਂ ਨੇ ਆਪਣੇ ਵਿਚਾਰ ਲੋਕਾਂ ਤੱਕ ਪਹੁੰਚਾਉਣਾ ਸਿੱਖਿਆ ਹੈ। ਇਸੇ ਲਈ ਅੱਜ ਕੁਝ ਔਰਤਾਂ ਵੱਡੇ ਅਹੁਦੇ ‘ਤੇ ਤਾਇਨਾਤ ਹਨ ਅਤੇ ਕੁਝ ਦੇਸ਼ ਦੀ ਰੱਖਿਆ ਕਰ ਰਹੀਆਂ ਹਨ।ਅੱਜ ਔਰਤਾਂ ਹਰ ਖੇਤਰ ਵਿੱਚ ਆਪਣੀ ਪਛਾਣ ਬਣਾ ਰਹੀਆਂ ਹਨ।ਔਰਤਾਂ ਦਫ਼ਤਰ ਅਤੇ ਘਰ ਦੋਵਾਂ ਥਾਵਾਂ ‘ਤੇ ਹਰ ਡਿਊਟੀ ਚੰਗੀ ਤਰ੍ਹਾਂ ਨਿਭਾਅ ਰਹੀਆਂ ਹਨ। ਇਸ ਫਰਜ਼ ਅਤੇ ਸਤਿਕਾਰ ਲਈ, ਹਰ ਸਾਲ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ। ਇਸ ਮੌਕੇ ਐਨ.ਐੱਸ.ਐੱਸ ਪ੍ਰੋਗਰਾਮ ਅਫ਼ਸਰਾਂ ਤੋਂ ਇਲਾਵਾ ਕਾਲਜ ਦੇ ਸਟਾਫ਼ ਮੈਂਬਰ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-