ਭਾਜਪਾ ਆਗੂ ਬਾਸਰਕੇ ਵਲੋ ਦਿੱਲੀ ਸਰਕਾਰ ਵੱਲੋਂ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦਿੱਤੇ ਜਾਣ ਦੀ ਸ਼ਲਾਘਾ

4878811
Total views : 5841537

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਮਿੱਕੀ ਗੁਮਟਾਲਾ
ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਪਿਛਲੇ ਮਹੀਨੇ ਹੋਈਆਂ ਵਿਧਾਨ ਸਭਾ ਚੋਣਾਂ ‘ਚ ਕੀਤਾ ਵਾਅਦਾ ਨਿਭਾਉਂਦਿਆਂ ਮਹਿਲਾ ਸਮ੍ਰਿਧੀ ਯੋਜਨਾ ਨੂੰ  ਕੈਬਨਿਟ ਦੀ ਮਨਜ਼ੂਰੀ ਮਿਲਣ ‘ਤੇ  ਪੰਜਾਬ ਸਟੇਟ ਸਮਾਲ ਇੰਡਸਟਰੀ ਫੈਡਰੇਸ਼ਨ ਆਫ ਐਸੋਸੀਏਸ਼ਨ ਭਾਰਤ ਸਰਕਾਰ ਦੇ ਚੇਅਰਮੈਨ ਅਤੇ ਭਾਜਪਾ ਦੇ ਸੀਨੀਅਰ ਆਗੂ ਸ: ਇੰਦਰਜੀਤ ਸਿੰਘ ਬਾਸਰਕੇ,  ਨੇ ਸਵਾਗਤ ਕੀਤਾ ਹੈ।ਇੰਦਰਜੀਤ ਸਿੰਘ ਬਾਸਰਕੇ ਨੇ ਚੋਣਵੇਂ ਪੱਤਰਕਾਰਾਂ ਨਾਲ ਕਰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਕਾਰਡ ਧਾਰਕਾਂ  ਨੂੰ 2500 ਰੁਪਏ ਹਰ  ਮਹੀਨੇ ਮਿਲਣਗੇ।
ਬਾਸਰਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੀ ਇੱਕ ਹਜ਼ਾਰ ਰੁਪਏ ਹਰ ਔਰਤ ਨੂੰ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ।ਪਰ ਸਰਕਾਰ ਬਣੀ ਨੂੰ ਤਕਰੀਬਨ ਤਿੰਨ ਸਾਲ ਹੋ ਜਾਣ ਦੇ ਬਾਵਜੂਦ ਵੀ ਇਸ ਯੋਜਨਾ ਨੂੰ ਲਾਗੂ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ  ਲੋਕਾਂ ਦਾ ਮੋਹ ਹੁਣ  ਆਮ ਆਦਮੀ ਪਾਰਟੀ ਨਾਲੋਂ ਭੰਗ ਹੋ ਰਿਹਾ ਹੈ ਤੇ ਉਹ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਵੱਲ ਆਕਰਸ਼ਿਤ ਹੋ ਰਹੇ ਹਨ। ਬਾਸਰਕੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇ,ਪੀ ਨੱਢਾ,ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ  ਭਾਜਪਾ ਦੇ ਇਸ ਕੀਤੇ ਵਾਅਦੇ ਨੂੰ ਸਰਕਾਰ ਬਣਨ’ਤੇ ਤੁਰੰਤ ਲਾਗੂ ਕਰਨ ਨੂੰ ਸ਼ਲਾਘਾਯੋਗ ਕਾਰਜ ਦਸਦਿਆਂ ਸਮੁਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ।  ਇਸ ਮੌਕੇ ਉਹਨਾਂ ਨਾਲ ਮਨਮੀਤ ਸਿੰਘ  ਇੱਬਨ, ਵੈਦ ਸੰਤੋਖ ਸਿੰਘ ਇੱਬਨ, ਸੁਖਦੇਵ ਸਿੰਘ ਬੋਪਾਰਾਏ, ਗੁਰਪ੍ਰੀਤ ਸਿੰਘ  ਅਤੇ ਹੋਰ  ਭਾਜਪਾ ਵਰਕਰ ਵੀ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 
Share this News