





Total views : 5544674








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਬਾਬਾ ਬਿਧੀ ਚੰਦ ਸਾਹਿਬ ਤਰਨਾ ਦਲ ਸੁਰਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ, ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਦੀਪ ਸਿੰਘ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਤਰਨਾ ਦਲ ਹਰੀਆ ਬੇਲਾਂ ਵਲੋਂ ਬਾਬਾ ਨਾਗਰ ਸਿੰਘ, ਦਸ਼ਮੇਸ਼ ਤਰਨਾ ਦਲ ਲੁਧਿਆਣਾ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਨੇ ਸਾਂਝੇ ਤੌਰ ਤੇ ਗੁਰਮਤਾ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਲੋਂ ਬੀਤੇ ਦਿਨੀ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਬੇਪਤ ਤਰੀਕੇ ਨਾਲ ਅਹੁਦੇ ਤੋਂ ਫਾਰਗ ਕੀਤਾ ਗਿਆ ਹੈ।
ਕੱਲ੍ਹ ਵਹੀਰਾਂ ਘੱਤ ਕੇ ਪਹੁੰਚੋ
ਉਨ੍ਹਾਂ ਇਸ ਫ਼ੈਸਲੇ ਨੂੰ ਬਹੁਤ ਹੀ ਅਫਸੋਸਨਾਕ ਤੇ ਮੰਦਭਾਗਾ ਦਸਦਿਆ ਕਿਹਾ ਕਿ ਇਹ ਸਿੱਖ ਪੰਥ ਨੂੰ ਕਦਾਚਿਤ ਵੀ ਪ੍ਰਵਾਨ ਨਹੀਂ ਹੈ। ਗੁਰੂ ਦੀਆਂ ਨਿਹੰਗ ਸਿੰਘ ਫੌਜਾਂ ਇਸ ਦੇ ਸਖ਼ਤ ਵਿਰੋਧ ਵਿਚ ਹਨ। ਉਨ੍ਹਾਂ ਕਿਹਾ ਕਿ ਮਨਮਰਜ਼ੀ ਦੇ ਗ਼ਲਤ ਫ਼ੈਸਲੇ ਕਦਾਚਿਤ ਵੀ ਕੌਮੀ ਤੌਰ ਪ੍ਰਵਾਨ ਨਹੀਂ ਹੋ ਸਕਦੇ। ਉਨ੍ਹਾਂ ਕਿਹਾ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਣਾਏ ਇਤਿਹਾਸਕ ਹੁਕਮਨਾਮੇ ਤੋਂ ਬਾਅਦ ਹੀ ਜਥੇਦਾਰਾਂ ਦੀ ਕਿਰਦਾਰਕੁਸ਼ੀ , ਤੋਹਮਤਬਾਜੀਜ਼ੀ ਠੀਕ ਨਹੀਂ ਹੈ । ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-