





Total views : 5545406








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਬਠਿੰਡਾ/ਬੀ.ਐਨ.ਈ ਬਿਊਰੋ
ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ 14 ਦਿਨ ਪਹਿਲਾਂ ਨਗਰ ਨਿਗਮ ਬਠਿੰਡਾ ਦੇ ਐਕਸਈਐਨ ਗੁਰਪ੍ਰੀਤ ਸਿੰਘ ਬੁੱਟਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਵਿੱਚ ਵਿਜੀਲੈਂਸ ਟੀਮ ਅਜੇ ਤੱਕ ਦੋਸ਼ੀ ਐਕਸਈਐਨ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਹੈ, ਜਦਕਿ ਵਿਜੀਲੈਂਸ ਟੀਮ ਦਾ ਦਾਅਵਾ ਹੈ ਕਿ ਉਹ ਐਕਸਈਐਨ ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ।
ਦੂਜੇ ਪਾਸੇ ਐਕਸਈਐਨ ਗੁਰਪ੍ਰੀਤ ਸਿੰਘ ਨੇ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵਿੱਚ ਆਪਣੀ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੈ।ਅਦਾਲਤ ਵੱਲੋਂ ਐਕਸਈਐਨ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਅਤੇ ਉਸ ਦੀ ਅਰਜ਼ੀ ‘ਤੇ ਦੋ ਦਿਨ ਬਾਅਦ ਯਾਨੀ 12 ਮਾਰਚ ਨੂੰ ਸੁਣਵਾਈ ਕਰਨ ਦੀ ਤਰੀਕ ਤੈਅ ਕੀਤੀ ਹੈ, ਜਦਕਿ ਵਿਜੀਲੈਂਸ ਵਿਭਾਗ ਵੱਲੋਂ ਅਦਾਲਤ ਵਿੱਚ ਸੋਮਵਾਰ ਨੂੰ ਐਕਸਈਐਨ ਦਾ ਰਿਕਾਰਡ ਪੇਸ਼ ਨਹੀਂ ਕੀਤਾ ਗਿਆ। ਅਦਾਲਤ ਵਿੱਚ ਦਾਇਰ ਅਰਜ਼ੀ ਵਿੱਚ ਐਕਸਈਐਨ ਗੁਰਪ੍ਰੀਤ ਸਿੰਘ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਹੈ।
ਅਦਾਲਤ ਹੁਣ 12 ਮਾਰਚ ਨੂੰ ਅਰਜ਼ੀ ‘ਤੇ ਸੁਣਵਾਈ ਕਰੇਗੀ ਅਤੇ ਉਸੇ ਦਿਨ ਪਤਾ ਲੱਗੇਗਾ ਕਿ ਅਦਾਲਤ ਉਨ੍ਹਾਂ ਨੂੰ ਜ਼ਮਾਨਤ ਦਿੰਦੀ ਹੈ ਜਾਂ ਵਿਜੀਲੈਂਸ ਦੇ ਸਾਹਮਣੇ ਸਰੰਡਰ ਕਰਨ ਦੀ ਹਦਾਇਤ ਜਾਰੀ ਕਰਦੀ ਹੈ।
ਗੌਰਤਲਬ ਹੈ ਕਿ ਬੀਤੀ 25 ਫਰਵਰੀ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਨੇ ਨਗਰ ਨਿਗਮ ਦੇ ਐਕਸਈਐਨ ਗੁਰਪ੍ਰੀਤ ਸਿੰਘ ਬੁੱਟਰ ਖ਼ਿਲਾਫ਼ ਭ੍ਰਿਸ਼ਟਾਚਾਰ ਕਰ ਕਰੋੜਾਂ ਰੁਪਏ ਦੀ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਸੀ। ਇਹ ਕਾਰਵਾਈ ਗੁਰਪ੍ਰੀਤ ਸਿੰਘ ਖ਼ਿਲਾਫ਼ ਲੰਮੇ ਸਮੇਂ ਤੋਂ ਚੱਲ ਰਹੀ ਸ਼ਿਕਾਇਤ ਦੀ ਜਾਂਚ ਪੜਤਾਲ ਕਰਨ ਤੋਂ ਬਾਅਦ ਕੀਤੀ ਗਈ, ਜਿਸ ਵਿੱਚ ਜਾਂਚ ਦੇ ਦੌਰਾਨ ਉਸਦੇ ਕੋਲ ਆਮਦਨ ਦੇ ਸਰੋਤਾਂ ਤੋਂ 1.83 ਕਰੋੜ ਰੁਪਏ ਵੱਧ ਦੀ ਜਾਇਦਾਦ ਪਾਈ ਗਈ ਸੀ।
ਵਿਜੀਲੈਂਸ ਇਸ ਮਾਮਲੇ ਵਿੱਚ ਪਹਿਲੇ ਦਿਨ ਤੋਂ ਗ੍ਰਿਫਤਾਰੀ ਲਈ ਛਾਪੇਮਾਰੀ ਕਰਦੀ ਰਹੀ, ਪਰ ਹੁਣ ਰਾਜਨੀਤਿਕ ਦਬਾਅ ਵਿੱਚ ਉਸ ਨੂੰ ਗ੍ਰਿਫਤਾਰ ਕਰਨ ਲਈ ਕੋਸ਼ਿਸ਼ਾਂ ਘੱਟ ਕਰ ਦਿੱਤੀਆਂ ਹਨ। ਵਿਜੀਲੈਂਸ ਟੀਮ ਨੇ ਕੇਸ ਦਰਜ ਕਰਨ ਤੋਂ ਬਾਅਦ ਉਸ ਦੇ ਗਹਿਰੀ ਬੁੱਟਰ ਸਥਿਤ ਘਰ, ਬਠਿੰਡਾ ਦੇ ਜੁਝਾਰ ਸਿੰਘ ਨਗਰ ਸਥਿਤ ਘਰ ਅਤੇ ਨਗਰ ਨਿਗਮ ਦਫ਼ਤਰ ‘ਤੇ ਛਾਪੇਮਾਰੀ ਕੀਤੀ ਸੀ, ਪਰ ਉਹ ਅਜੇ ਤੱਕ ਵਿਜੀਲੈਂਸ ਦੀ ਗ੍ਰਿਫਤ ਵਿੱਚ ਨਹੀਂ ਆਇਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-