ਪੰਜਾਬ ਅਤੇ ਚੰਡੀਗੜ੍ਹ ‘ਚ ਅੱਜ ਤੋਂ ਬਦਲੇਗਾ ਮੌਸਮ ! 9 ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ

4700113
Total views : 5546938

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਮੌਸਮ ਵਿਭਾਗ ਅਨੁਸਾਰ 15 ਮਾਰਚ ਤੱਕ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ 13 ਅਤੇ 14 ਮਾਰਚ ਨੂੰ ਕੁਝ ਥਾਵਾਂ ‘ਤੇ ਹਨ੍ਹੇਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਇਹ ਸਥਿਤੀ ਪੈਦਾ ਹੋ ਰਹੀ ਹੈ।ਜਦੋਂ ਕਿ ਅੱਜ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਤਾਪਮਾਨ ‘ਚ ਕੋਈ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ‘ਚ 1.1 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 3.1 ਡਿਗਰੀ ਵੱਧ ਦਰਜ ਕੀਤਾ ਗਿਆ ਹੈ।ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 30.6 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਹੁਣ ਤਾਪਮਾਨ ਵਧ ਰਿਹਾ ਹੈ ਅਤੇ ਦਿਨ ਵੇਲੇ ਗਰਮੀ ਮਹਿਸੂਸ ਹੋ ਰਹੀ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਨਵਾਂਸ਼ਹਿਰ, ਜਲੰਧਰ, ਤਰਨਤਾਰਨ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਜ਼ਿਲਿਆਂ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ, ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

ਇਸ ਦੇ ਨਾਲ ਹੀ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ 13-14 ਮਾਰਚ ਨੂੰ ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 13 ਮਾਰਚ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਹੋਵੇਗਾ। ਜਦੋਂ ਕਿ 14 ਮਾਰਚ ਨੂੰ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News