





Total views : 5647553








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਮਿੱਕੀ ਗੁਮਟਾਲਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੇ ਗਏ ਯੁੱਧ ਨੂੰ ਉਸ ਵੇਲੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੱਡੀ ਤਾਕਤ ਮਿਲੀ ਜਦੋਂ ਜਿਲ੍ਹੇ ਦੀਆਂ 715 ਪੰਚਾਇਤਾਂ ਨੇ ਸਰਬਸੰਮਤੀ ਨਾਲ ਮਤੇ ਪਾ ਕੇ ਐਲਾਨ ਕੀਤਾ ਕਿ ਪੰਚਾਇਤਾਂ ਨਸ਼ਾ ਵੇਚਣ ਵਾਲੇ, ਲੁੱਟਾਂ ਖੋਹਾਂ ਕਰਨ ਵਾਲੇ ਜਾਂ ਕੋਈ ਵੀ ਅਪਰਾਧਿਕ ਕਾਰਵਾਈ ਕਰਨ ਵਾਲੇ ਵਿਅਕਤੀ ਦੀ ਹਮਾਇਤ ਵਿੱਚ ਪੁਲਿਸ ਕੋਲ ਨਹੀਂ ਜਾਣਗੀਆਂ।
ਜ਼ਿਲ੍ਹੇ ਦੀਆਂ 715 ਪੰਚਾਇਤਾਂ ਨੇ ਨਸ਼ੇ ਦੇ ਵਿਰੋਧ ਵਿੱਚ ਚੁੱਕਿਆ ਝੰਡਾ ਅਤੇ ਮਤੇ ਕੀਤੇ ਪਾਸ
ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਜਿਨਾਂ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਪੰਚਾਇਤਾਂ ਦਾ ਸਾਥ ਲੈਣ ਲਈ ਤੋਰਿਆ ਸੀ ਨੇ ਇਹ ਖੁਸ਼ੀ ਸਾਂਝੀ ਕਰਦੇ ਦੱਸਿਆ ਕਿ ਅਸੀਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਜੇਕਰ ਆਪਾਂ ਪੰਜਾਬ ਵਿੱਚੋਂ ਨਸ਼ਾ ਮੁਕਾਉਣਾ ਹੈ ਤਾਂ ਸਾਨੂੰ ਸਭ ਤੋਂ ਪਹਿਲਾਂ ਆਪਣੇ ਪਿੰਡਾਂ ਦੇ ਵਿੱਚੋਂ ਨਸ਼ਾ ਮੁਕਾਉਣਾ ਪਵੇਗਾ, ਸੋ ਇਸ ਲਈ ਜਰੂਰੀ ਹੈ ਕਿ ਤੁਸੀਂ ਅਜਿਹੇ ਲੋਕਾਂ ਦੀ ਹਮਾਇਤ ਵਿੱਚ ਪੁਲਿਸ ਕੋਲ ਨਾ ਜਾਓ, ਬਲਕਿ ਪੁਲਿਸ ਨੂੰ ਅਜਿਹੇ ਵਿਅਕਤੀਆਂ ਨਾਲ ਲੜਨ ਲਈ ਹੌਸਲਾ ਦਿਓ ਅਤੇ ਨਸ਼ੇ ਦੇ ਖਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਲਵੋ। ਉਹਨਾਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਜਿਲ੍ਹੇ ਦੀਆਂ ਕੁੱਲ 860 ਪੰਚਾਇਤਾਂ ਵਿੱਚੋਂ 715 ਪੰਚਾਇਤਾਂ ਨੇ ਨਸ਼ੇ ਵਿਰੁੱਧ ਜੰਗ ਦਾ ਬਿਗਲ ਵਜਾਉਂਦੇ ਹੋਏ ਸਾਡਾ ਸਾਥ ਦੇਣ ਦਾ ਐਲਾਨ ਕਰ ਦਿੱਤਾ। ਉਹਨਾਂ ਦੱਸਿਆ ਕਿ ਅਜਨਾਲਾ ਬਲਾਕ ਵਿੱਚ 64, ਅਟਾਰੀ ਵਿੱਚ 52, ਚੋਗਾਵਾਂ ਵਿੱਚ 90, ਹਰਸ਼ਾ ਛੀਨਾ ਵਿੱਚ 64, ਜੰਡਿਆਲਾ ਵਿੱਚ 48, ਮਜੀਠਾ ਵਿੱਚ 95, ਰਮਦਾਸ ਵਿੱਚ 60, ਰਈਆ ਵਿੱਚ 87, ਤਰਸਿਕਾ ਵਿੱਚ 83 ਅਤੇ ਵੇਰਕਾ ਵਿੱਚ 72 ਪੰਚਾਇਤਾਂ ਨੇ ਨਸ਼ੇ ਦੇ ਵਿਰੁੱਧ ਮਤੇ ਪਾਸ ਕੀਤੇ ਹਨ। ਉਹਨਾਂ ਦੱਸਿਆ ਕਿ ਬਾਕੀ ਪਿੰਡਾਂ ਵਿੱਚ ਵੀ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੋਹਤਬਰਾਂ ਨਾਲ ਇਸ ਬਾਰੇ ਗੱਲ ਪ੍ਰਗਤੀ ਅਧੀਨ ਹੈ ਅਤੇ ਛੇਤੀ ਹੀ ਉਹ ਵੀ ਮਤੇ ਪਾ ਕੇ ਇਸ ਦੀ ਪਰੋੜਤਾ ਕਰਨਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਨੇ ਜੋ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੈ, ਅਸੀਂ ਉਸ ਲਈ ਲਗਾਤਾਰ ਕੰਮ ਕਰ ਰਹੇ ਹਾਂ ਅਤੇ ਮੇਰੀਆਂ ਪੰਚਾਇਤਾਂ ਨੇ ਮਤੇ ਪਾ ਕੇ ਇਸ ਨੂੰ ਪ੍ਰਵਾਨਗੀ ਦਿੱਤੀ ਹੈ। ਉਹਨਾਂ ਕਿਹਾ ਕਿ ਸਾਡੇ ਐਸ ਡੀ ਐਮ ਪੱਧਰ ਦੇ ਅਧਿਕਾਰੀ ਵੀ ਪਿੰਡਾਂ ਦੀਆਂ ਪੰਚਾਇਤਾਂ ਨਾਲ ਇਸ ਬਾਰੇ ਮੀਟਿੰਗਾਂ ਕਰ ਰਹੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਛੁਡਾਉਣ ਲਈ ਅਸੀਂ ਉਹਨਾਂ ਰੋਗੀਆਂ ਦਾ ਇਲਾਜ ਕਰਵਾਵਾਂਗੇ ਅਤੇ ਪਿੰਡਾਂ ਦੇ ਵਿੱਚ ਵੱਡੇ ਪੱਧਰ ਉੱਤੇ ਖੇਡ ਸਟੇਡੀਅਮ ਬਣਾਵਾਂਗੇ, ਤਾਂ ਜੋ ਸਾਡੇ ਨੌਜਵਾਨ ਵਿਹਲਾ ਸਮਾਂ ਖੇਡ ਮੈਦਾਨਾਂ ਦੇ ਵਿੱਚ ਬਿਤਾਉਣ।ਉਹਨਾਂ ਕਿਹਾ ਕਿ ਅਸੀਂ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਨਸ਼ੇ ਦੇ ਰੋਗੀਆਂ ਲਈ ਮੁਫਤ ਵਿੱਚ ਇਲਾਜ ਅਤੇ ਖਾਣੇ ਦੀ ਸਹੂਲਤ ਦਿੱਤੀ ਹੈ। ਉਹਨਾਂ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਿਸ ਵੀ ਨਸ਼ਾ ਰੋਗੀ ਦਾ ਇਲਾਜ ਕਰਾਉਣ ਲਈ ਅੱਗੇ ਆਉਣਗੇ, ਅਸੀਂ ਉਹਨਾਂ ਦਾ ਹਰ ਤਰਹਾਂ ਨਾਲ ਸਾਥ ਦੇਵਾਂਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-