





Total views : 5646924








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਪਟਿਆਲਾ/ਬਾਰਡਰ ਨਿਊਜ ਸਰਵਿਸ
ਬੀਤੇ 14 ਮਾਰਚ ਦੀ ਰਾਤ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਬਾਹਰ ਬਣੇ ਢਾਬੇ ‘ਤੇ ਭਾਰਤੀ ਫੌਜ ਦੇ ਕਰਨਲ ਰੈਂਕ ਦੇ ਅਧਿਕਾਰੀ ਤੇ ਉਸਦੇ ਲੜਕੇ ਨਾਲ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਹੋਈ ਝੜਪ ਮਾਮਲੇ ਵਿੱਚ ਪੁਲਿਸ ਵਿਭਾਗ ਨੇ 12 ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਦੋਨਾਂ ਧਿਰਾਂ ਦੇ ਬਿਆਨਾ ਦੇ ਅਧਾਰ ‘ਤੇ ਪੁਲਿਸ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਹੈ ਤੇ ਮਾਮਲੇ ਦੀ ਪੜਤਾਲ ਜਾਰੀ ਹੈ।ਕਰਨਲ ਦੀ ਪਤਨੀ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਸ ਦੇ ਪਤੀ ਪੁਸ਼ਪਿੰਦਰ ਸਿੰਘ ਬਾਠ ਅਤੇ ਮੇਰੇ ਪੁੱਤਰ ਅੰਗਦ ਸਿੰਘ ਨੂੰ ਪੁਲਿਸ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ, ਇੰਸਪੈਕਟਰ ਹੈਰੀ ਬੋਪਾਰਾਏ ਅਤੇ ਇੰਸਪੈਕਟਰ ਰੋਨੀ ਸਿੰਘ ਅਤੇ ਉਨ੍ਹਾਂ ਦੇ ਲਗਭਗ 10 ਪੁਲਿਸ ਮੁਲਾਜ਼ਮਾਂ ਨੇ ਡੰਡਿਆਂ, ਬੇਸਬਾਲ ਬੈਟਾਂ ਅਤੇ ਕੁਝ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕੁੱਟਿਆ।
ਇਸ ਸਬੰਧੀ ਪੁਸ਼ਟੀ ਕਰਦਿਆਂ ਐਸਐਸਪੀ ਪਟਿਆਲਾ ਡਾ. ਨਾਨਕ ਸਿੰਘ ਨੇ ਦੱਸਿਆ ਕਿ ਬੀਤੇ 13 ਤੇ 14 ਮਾਰਚ ਦੀ ਰਾਤ ਨੂੰ ਕਰਨਲ ਬਾਠ ਅਤੇ ਉਸਦੇ ਬੇਟੇ ਦੀ ਕਿਸੇ ਗੱਲ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨਾਲ ਝੜਪ ਹੋਈ ਸੀ। ਜਿਸ ਸਬੰਧੀ ਦੋਨਾਂ ਧਿਰਾਂ ਦੇ ਵਿਅਕਤੀ ਜ਼ਖ਼ਮੀ ਹੋਏ ਸਨ ਤੇ ਇਨ੍ਹਾਂ ਦੇ ਬਿਆਨਾਂ ਦੇ ਅਧਾਰ ‘ਤੇ ਕਾਰਵਾਈ ਕਰਦਿਆਂ 12 ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਬਰਖਾਸਤ ਕਰਦਿਆਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਨਾਲ ਸਾਡੇ ਸਬੰਧ ਹਮੇਸ਼ਾ ਵਧੀਆ ਰਹੇ ਹਨ ਤੇ ਅਜਿਹੇ ਘਟਨਾਕ੍ਰਮ ਦੀ ਉਹ ਮਾਫੀ ਵੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਸਾਰੇ ਮਾਮਲੇ ਦੀ ਵਿਭਾਗੀ ਜਾਂਚ 45 ਦਿਨਾਂ ਦੇ ਅੰਦਰ ਪੂਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਸਪੈਂਡ ਕੀਤੇ ਗਏ ਪੁਲਿਸ ਵਾਲਿਆਂ ਵਿੱਚ ਇੰਸਪੈਕਟਰ, ਏਐਸਆਈ, ਸਿਪਾਹੀ ਰੈਂਕ ਦੇ ਮੁਲਾਜ਼ਮ ਸ਼ਾਮਲ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-