





Total views : 5645673








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅਜਨਾਲਾ, / ਦਵਿੰਦਰ ਕੁਮਾਰ ਪੁਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਿਕਾਸ ਅਤੇ ਹਰ ਵਰਗ ਦੇ ਕਲਿਆਣ ਲਈ ਸ਼ੁਰੂ ਕੀਤੀ ਗਈਆਂ ਕ੍ਰਾਂਤੀਕਾਰੀ ਸਕੀਮਾਂ ਅਤੇ ਹੁਣ ਨਸ਼ਿਆਂ ਨੂੰ ਨੱਥ ਪਾਉਣ ਲਈ ਕੀਤੀ ਜਾ ਰਹੀ ਠੋਸ ਕਾਰਵਾਈ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਵਰਕਰ ਅਤੇ ਨੇਤਾ ਆਮ ਆਦਮੀ ਪਾਰਟੀ ਨਾਲ ਤੁਰਨੇ ਸ਼ੁਰੂ ਹੋ ਗਏ ਹਨ। ਇਸ ਦੀ ਮਿਸਾਲ ਅੱਜ ਅਜਨਾਲਾ ਵਿਖੇ ਮਿਲੀ ਜਦੋਂ ਵੱਖ-ਵੱਖ ਪਾਰਟੀਆਂ ਵਿੱਚੋਂ ਆਏ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।
ਇਨਾਂ ਸਰਪੰਚਾਂ ਵਿੱਚ ਹਲਕਾ ਅਜਨਾਲਾ ਦੇ ਪਿੰਡ ਆਬਾਦੀ ਹਰਨਾਮ ਸਿੰਘ ਤੋਂ ਸਰਪੰਚ ਸੋਨੂੰ ਸਿੰਘ, ਨੰਬਰਦਾਰ ਤਰਸੇਮ ਸਿੰਘ, ਸਰਪੰਚ ਗੁਰਮੀਤ ਕੌਰ ਦੀਨੇਵਾਲੀ ਸ਼ਾਮਿਲ ਹਨ ਜੋ ਕਿ ਅੱਜ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਵਿੱਚ ਸ਼ਾਮਿਲ ਹੋਏ I
ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਇਹਨਾਂ ਸਰਪੰਚਾਂ ਨੂੰ ਪਾਰਟੀ ਵਿੱਚ ਆਉਣ ਉੱਤੇ ਜੀ ਆਇਆ ਕਹਿੰਦੇ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਉਹਨਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਾਡੀ ਪਾਰਟੀ ਨੇ ਜੋ ਕਿਹਾ ਹੈ ਉਹ ਕਰਕੇ ਵਿਖਾਇਆ ਹੈ ।ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋ ਗਰੰਟੀਆਂ ਪੰਜਾਬੀਆਂ ਨੂੰ ਦਿੱਤੀਆਂ ਸਨ ਉਹ ਲਗਭਗ ਪੂਰੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਲਗਾਤਾਰ ਇਹਨਾਂ ਉੱਤੇ ਕੰਮ ਚੱਲ ਰਿਹਾ ਹੈ। ਉਹਨਾਂ ਅਜਨਾਲਾ ਹਲਕੇ ਦੀ ਗੱਲ ਕਰਦੇ ਹੋਏ ਦੱਸਿਆ ਕਿ ਇਸ ਪਛੜੇ ਹੋਏ ਸਮਝੇ ਜਾਂਦੇ ਹਲਕੇ ਵਿੱਚ ਮੈਂ ਪਿਛਲੇ ਤਿੰਨਾਂ ਸਾਲਾਂ ਵਿੱਚ ਹੀ 450 ਕਰੋੜ ਰੁਪਏ ਤੋਂ ਵੱਧ ਦਾ ਕੰਮ ਕਰਵਾ ਦਿੱਤਾ ਹੈ ਅਤੇ ਅਜੇ ਕੰਮ ਲਗਾਤਾਰ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-