





Total views : 5596292








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਾਣਾਨੇਸ਼ਟਾ, ਮਿੱਕੀ ਗੁਮਟਾਲਾ
ਅੰਤਰਰਾਸ਼ਟਰੀ ਡਰੱਗ ਨੈਟਵਰਕ ਨੂੰ ਵੱਡਾ ਝਟਕਾ ਲਗਿਆ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਧਰਮਿੰਦਰ ਸਿੰਘ ਉਰਫ਼ ਸੋਨੂੰ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ 8.084 ਕਿਲੋ ਹੈਰੋਇਨ ਬਰਾਮਦ ਕੀਤੀ। ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਸਰਹੱਦ ਪਾਰ ਤੋਂ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਅਜਨਾਲਾ ਸੈਕਟਰ ਨੂੰ ਡਰੋਨ ਰਾਹੀਂ ਨਸ਼ਾ ਛੱਡਣ ਲਈ ਵਰਤ ਰਿਹਾ ਸੀ।
ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮਿ੍ਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਭਰੋਸੇਮੰਦ ਇਤਲਾਹ ‘ਤੇ ਕਾਰਵਾਈ ਕਰਦੇ ਹੋਏ ਡੀਸੀਪੀ ਇਨਵੈਸਟੀਗੇਸ਼ਨ ਰਵਿੰਦਰਪਾਲ ਸਿੰਘ ਸੰਧੂ, ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ, ਏਸੀਪੀ ਨਾਰਥ ਕਮਲਜੀਤ ਸਿੰਘ ਦੀ ਨਿਗਰਾਨੀ ਅਤੇ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਉਕਤ ਮੁਲਜਮ ਧਰਮਿੰਦਰ ਉਰਫ ਸੋਨੂੰ ਨੂੰ ਮੈਂਟਲ ਹਸਪਤਾਲ ਅੰਮਿ੍ਤਸਰ ਨੇੜਿਓਂ ਗਿ੍ਫਤਾਰ ਕੀਤਾ , ਜਦੋਂ ਉਹ ਖੇਪ ਦੀ ਡਿਲੀਵਰੀ ਲਈ ਕਿਸੇ ਦੀ ਉਡੀਕ ਕਰ ਰਿਹਾ ਸੀ।
ਸੀ.ਪੀ. ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਉਸਦੇ ਇੱਕ ਹੋਰ ਸਾਥੀ ਦੀ ਪਛਾਣ ਕਰਕੇ ਉਸਨੂੰ ਨਾਮਜ਼ਦ ਕਰ ਲਿਆ ਹੈ, ਜਦਕਿ, ਉਸ ਵਿਅਕਤੀ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਿਸ ਨੂੰ ਇਹ ਖੇਪ ਦਿੱਤੀ ਜਾਣੀ ਸੀ। ਉਨਾਂ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗਿ੍ਫਤਾਰ ਕੀਤੇ ਗਏ ਵਿਅਕਤੀਆਂ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਇਸ ਸਬੰਧੀ ਐਫਆਈਆਰ ਨੰ. 20 ਮਿਤੀ 17 ਮਾਰਚ 2025 ਨੂੰ ਥਾਣਾ ਮਜੀਠਾ ਰੋਡ ਅੰਮਿ੍ਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21(ਸੀ), ਅਤੇ 29 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਕੇਸ ਦਰਜ ਕੀਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-