





Total views : 5596120








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਹੁਸ਼ਿਆਰਪੁਰ ਵਿਖੇ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਲੀਡਰਸ਼ਿਪ ਹਰਜਿੰਦਰ ਸਿੰਘ ਧਾਮੀ ਨੂੰ ਮਿਲਣ ਗਈ ਉਸਤੋਂ ਹਰਜਿੰਦਰ ਸਿੰਘ ਧਾਮੀ ਮੰਨ ਗਏ ਹਨ ਹੁਣ ਉਹ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਣਗੇ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਸਿੰਘ ਸਾਹਿਬਾਨ ਵੱਲੋਂ ਮੇਰੇ ਨਾਲ ਮੁਲਾਕਾਤ ਕਰ ਕੇ ਕਿਹਾ ਗਿਆ ਸੀ ਤੁਸੀਂ ਮੁੜ ਆਪਣੀ ਸੇਵਾ ਨੂੰ ਸੰਭਾਲੋ। ਮੈਂ ਪੰਥ ਦੇ ਹੁਕਮ ਨੂੰ ਮੰਨਦਾ ਹੋਇਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਜਲਦੀ ਹੀ ਸੰਭਾਲ ਲਵਾਂਗਾ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਕਈ ਉੱਘੇ ਲੀਡਰ ਉਨਾਂ ਦੇ ਗ੍ਰਹਿ ਵਿਖੇ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਲਈ ਪਹੁੰਚੇ ਸਨ। ਇੱਥੋਂ ਤੱਕ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਜਦੋਂ ਅਹੁਦਾ ਨਸ਼ੀਨ ਸਨ ਤਾਂ ਉਸ ਵਕਤ ਉਹ ਵੀ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਪਹੁੰਚੇ ਸਨ। ਪਰ ਹਰਜਿੰਦਰ ਸਿੰਘ ਧਾਮੀ ਆਪਣੀ ਗੱਲ ਤੇ ਬਜਿੱਧ ਸਨ ਕਿ ਉਹ ਆਪਣਾ ਅਸਤੀਫਾ ਵਾਪਸ ਨਹੀਂ ਲੈਣਗੇ ਪਰ ਆਖਰਕਾਰ ਅੱਜ ਸੁਖਬੀਰ ਬਾਦਲ ਦੇ ਉਨਾਂ ਦੇ ਘਰ ਜਾ ਕੇ ਗੱਲ ਕਰਨ ਤੋਂ ਬਾਅਦ ਉਹ ਮਨ ਨਹੀਂ ਗਏ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-