ਤਰਨ-ਤਾਰਨ ਦੇ ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਐਂਟੀ ਡਰੋਨ ਸਿਸਟਮ ਦਾ ਕੀਤਾ ਗਿਆ ਪ੍ਰੀਖਣ

4729050
Total views : 5596570

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ 

ਪਾਕਿਸਤਾਨੀ ਸਮਗਲਰਾਂ ਵੱਲੋਂ ਡਰੋਨ ਦੀ ਮਦਦ ਨਾਲ ਭੇਜੇ ਜਾ ਰਹੇ ਹਥਿਆਰਾਂ ਅਤੇ ਨਸ਼ੇ ਦੀਆਂ ਖੇਪਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਐਂਟੀ ਡਰੋਨ ਸਿਸਟਮ ਅਡਾਪਟ ਕਰਨ ਜਾ ਰਹੀ ਹੈ। ਜਿਸ ਦੇ ਲਈ ਅੱਜ ਅਡਾਨੀ ਗਰੁੱਪ ਦੇ ਬਣਾਏ ਗਏ ਸਿਸਟਮ ਦਾ ਪ੍ਰੀਖਣ ਸਰਹੱਦ ਨਾਲ ਲੱਗਦੇ ਪਿੰਡ ਨੌਸ਼ਹਿਰਾ ਢਾਲਾ ਵਿਖੇ ਕੀਤਾ ਗਿਆ ।

ਸਰਹੱਦ ਪਾਰੋਂ ਹਥਿਆਰ ਤੇ ਨਸ਼ੇ ਦੀਆਂ ਡਰੋਨ ਰਾਹੀਂ ਆਉਂਦੀਆਂ ਖੇਪਾਂ ਨੂੰ ਰੋਕੇਗਾ ਐਂਟੀ ਡਰੋਨ ਸਿਸਟਮ

ਪੰਜਾਬ ਸਰਕਾਰ ਦੇ ਮੰਤਰੀ ਅਮਨ ਅਰੋੜਾ, ਲਾਲਜੀਤ ਸਿੰਘ ਭੁੱਲਰ, ਵਿਧਾਇਕ ਸਰਵਣ ਸਿੰਘ ਧੁੰਨ ਅਤੇ ਪੁਲਿਸ ਦੇ ਉੱਚ ਅਧਿਕਾਰੀ ਇਸ ਪ੍ਰੀਖਣ ਨੂੰ ਨੇਪਰੇ ਚਾੜਨ ਲਈ ਪੁੱਜੇ ।ਜਦੋਂ ਕਿ ਅਡਾਨੀ ਗਰੁੱਪ ਦੇ ਅਧਿਕਾਰੀ ਵੀ ਐਂਟਰੀ ਡਰੋਨ ਸਿਸਟਮ ਬਾਰੇ ਜਾਣਕਾਰੀ ਦੇਣ ਵਾਸਤੇ ਸਮਾਗਮ ਵਿੱਚ ਮੌਜੂਦ ਰਹੇ।ਦੱਸਿਆ ਜਾ ਰਿਹਾ ਹੈ ਕਿ ਇਸ ਐਂਟੀ ਡਰੋਨ ਉਸਨੂੰ ਜਾਮ ਕਰਨ ਦੇ ਨਾਲ-ਨਾਲ ਇਹ ਵੀ ਪਤਾ ਲਗਾਇਆ ਜਾ ਸਕੇਗਾ ਕਿ ਉਸ ਨੂੰ ਕਿੱਥੋਂ ਆਪਰੇਟ ਕੀਤਾ ਜਾ ਰਿਹਾ ਹੈ।ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ੇ ਖਿਲਾਫ ਸਰਕਾਰ ਦਾ ਇਹ ਆਖਰੀ ਤੇ ਵੱਡਾ ਹੱਲਾ ਹੈ। ਇਸ ਦੇ ਨਾਲ ਸਰਹੱਦ ਪਾਰੋਂ ਹੋਣ ਵਾਲੀ ਤਸਕਰੀ ਨੂੰ ਵੀ ਰੋਕਿਆ ਜਾ ਰਿਹਾ ਹੈ ਤੇ ਨਾਲ ਹੀ ਸਮੁੱਚੇ ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਚਲਾਈ ਗਈ ਹੈ। ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ ਇਹ ਪ੍ਰਗਟਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤਰਨ ਤਾਰਨ ਦੇ ਪਿੰਡ ਨੌਸ਼ਹਿਰਾ ਢਾਲਾ ਜੋ ਜ਼ੀਰੋ ਲਾਈਨ ਦੇ ਬਿਲਕੁਲ ਨਾਲ ਵਸਿਆ ਹੈ ਵਿਖੇ ਐਂਟੀ ਡੈਰੋਨ ਟੈਕਨੋਲੋਜੀ ਦੇ ਪ੍ਰੀਖਣ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ ਉਹਨਾਂ ਨੇ ਕਿਹਾ ਕਿ ਸਰਕਾਰ ਪੰਜਾਬ ਵਿੱਚੋਂ ਨਸ਼ੇ ਦੇ ਕੋੜ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਇਸ ਵੱਡੇ ਹੱਲੇ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਹੀ ਹਟਿਆ ਜਾਵੇਗਾ। ਉਹਨਾਂ ਨੇ ਕਿਹਾ ਕਿ ਲੋਕਾਂ ਦਾ ਵੀ ਇਸ ਮੁਹਿੰਮ ਨੂੰ ਵੱਡਾ ਸਹਿਯੋਗ ਮਿਲ ਰਿਹਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News