





Total views : 5596742








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਸਰਕਾਰ ਵੱਲੋਂ ਇੱਕ ਪੀ.ਸੀ.ਐਸ ਅਧਿਕਾਰੀ ਸਣੇ 4ਆਈ.ਏ.ਐਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਜਿਨ੍ਹਾਂ ਵਿਚ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਵੀ ਬਦਲਿਆ ਗਿਆ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦਾ ਅੱਜ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ ਹਿਮਾਂਸ਼ੂ ਜੈਨ ਨੂੰ ਲੁਧਿਆਣਾ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਹਿਮਾਂਸ਼ੂ ਜੈਨ ਰੂਪਨਗਰ ਦੇ ਡਿਪਟੀ ਕਮਿਸ਼ਨਰ ਦਾ ਚਾਰਜ ਸੰਭਾਲ ਰਹੇ ਸਨ।ਹਿਮਾਂਸ਼ੂ ਜੈਨ 2017 ਬੈਚ ਦੇ ਆਈਏਐਸ ਅਧਿਕਾਰੀ ਹਨ ਅਤੇ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਧੀਕ ਪ੍ਰਮੁੱਖ ਸਕੱਤਰ ਦਾ ਚਾਰਜ ਸੰਭਾਲ ਚੁੱਕੇ ਹਨ।ਜਤਿੰਦਰ ਜੋਰਵਾਲ ਨੂੰ ਅਜੇ ਤੱਕ ਕੋਈ ਕਾਰਜਭਾਰ ਨਹੀਂ ਸੌਂਪਿਆ ਗਿਆ ਹੈ ਅਤੇ ਤਿੰਨ ਹੋਰ ਆਈਏਐਸ ਅਧਿਕਾਰੀਆਂ ਅਤੇ ਇੱਕ ਪੀਸੀਐਸ ਅਧਿਕਾਰੀ ਦੇ ਨਾਂ ਵੀ ਤਬਾਦਲੇ ਦੀ ਸੂਚੀ ਵਿੱਚ ਸ਼ਾਮਲ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-