ਅੰਮ੍ਰਿਤਸਰ ਵਿੱਚ ਅਰਧ ਸੈਨਿਕ ਬਲ ਦੇ ਜਵਾਨ ਦੀ ਪੰਜਾਬ ਪੁਲਿਸ ਦੇ ਮੁਲਾਜਮਾਂ ਵਿਰੁੱਧ ਕੁੱਟ ਮਾਰ ਕਰਨ ਦੇ ਮਾਮਲੇ ‘ਚ ਦਰਜ ਪਰਚੇ ‘ਚ ਐਸ.ਸੀ.ਐਸ.ਟੀ.ਐਕਟ ਦੀਆਂ ਧਾਰਾਵਾਂ ਜੁੜੀਆਂ  

4729139
Total views : 5596782

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 
ਅੰਮ੍ਰਿਤਸਰ ਵਿੱਚ ਅਰਧ ਸੈਨਿਕ ਬਲ ਦੇ ਇੱਕ ਜਵਾਨ ਨਾਲ ਪੰਜਾਬ ਪੁਲਿਸ ਦੇ ਮੁਲਾਜਮਾਂ ਵੱਲੋਂ ਕੁੱਟ ਮਾਰ ਕਰਨ ਅਤੇ ਜਾਤੀ ਸੂਚਕ ਸਬਦ ਬੋਲਣ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਜਸਵੀਰ ਸਿੰਘ ਗੜ੍ਹੀ ਦੇ ਦਖਲ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਵੱਲੋਂ ਪੰਜਾਬ ਪੁਲਿਸ ਦੇ ਮੁਲਾਜਮ ਵਿਰੁੱਧ ਕੁੱਟ ਮਾਰ ਦੇ ਮਾਮਲੇ ਵਿੱਚ ਐਸ.ਸੀ. ਐਸ.ਟੀ. ਐਕਟ ਦੀਆਂ ਧਾਰਾਵਾਂ ਪਰਚੇ ਵਿੱਚ ਜੋੜ ਦਿੱਤੀਆਂ ਗਈਆ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਰਮਿੰਦਰ ਕੌਰ ਪਤਨੀ ਸ੍ਰੀ ਭੁਸ਼ਨ ਕੁਮਾਰ ਵਾਸੀ ਮਕਾਨ ਨੰ: 610 ਗਲੀ ਨੰ:4 ਸ਼ਹੀਦ ਉਧਮ ਸਿੰਘ ਨਗਰ ਵੱਲੋਂ ਇੱਕ ਲਿਖਤੀ ਸਿਕਾਇਤ ਕਮੀਸ਼ਨ ਨੂੰ ਭੇਜੀ ਗਈ ਸੀ।
ਜਿਸ ਵਿੱਚ ਉਹਨਾਂ ਦੱਸਿਆਂ ਸੀ ਕਿ ਮੇਰੇ ਪਤੀ ਭੁਸ਼ਨ ਕੁਮਾਰ ਪੁੱਤਰ ਸਰਦਾਰੀ ਲਾਲ ਨਾਲ ਏ.ਐਸ.ਆਈ. ਜਸਵਿੰਦਰ ਸਿੰਘ ਅਤੇ ਹਵਲਦਾਰ ਬਲਜਿੰਦਰ ਸਿੰਘ ਵੱਲੋਂ ਬਿਨਾਂ ਵਜ੍ਹਾ ਕੁੱਟ ਮਾਰ ਕੀਤੀ ਗਈ ਅਤੇ ਜਾਤੀ ਸੂਚਕ ਗਾਲਾਂ ਵੀ ਕੱਢੀਆਂ ਗਈਆਂ ਜਿਸ ਸਬੰਧੀ ਪਰਮਿੰਦਰ ਕੌਰ ਅਤੇ ਉਸਦੇ ਪਤੀ ਭੁਸ਼ਨ ਕੁਮਾਰ ਵੱਲੋਂ ਪੁਲਿਸ ਥਾਣੇ ਵਿੱਚ ਸਿਕਾਇਤ ਕੀਤੀ ਗਈ ਪਰੰਤੂ ਪੁਲਿਸ ਵੱਲੋਂ ਭੁਸ਼ਨ ਕੁਮਾਰ ਉੱਤੇ ਹੀ ਕਰਾਸ ਪਰਚਾ ਦਰਜ ਕਰ ਦਿੱਤਾ ਗਿਆ।
ਬੁਲਾਰੇ ਨੇ ਦੱਸਿਆ ਕਿ ਪੁਲਿਸ ਵੱਲੋਂ ਏ.ਐਸ.ਆਈ. ਜਸਵਿੰਦਰ ਸਿੰਘ ਅਤੇ ਹਵਲਦਾਰ ਬਲਜਿੰਦਰ ਸਿੰਘ ਖਿਲਾਫ਼ ਜੋ ਮਾਮਲਾ ਦਰਜ ਕੀਤਾ ਗਿਆ ਉਸ ਵਿੱਚ ਐਸ.ਸੀ. ਐਸ.ਟੀ. ਐਕਟ ਦੀਆਂ ਧਾਰਾਵਾਂ ਨਹੀਂ ਜੋੜੀਆਂ ਗਈਆ।ਬੁਲਾਰੇ ਨੇ ਦੱਸਿਆ ਕਿ ਕਮਿਸਨ ਵੱਲੋਂ ਇਸ ਸਬੰਧੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਪੁਲਿਸ ਨੂੰ ਇਸ ਮਾਮਲੇ ਦੀ ਮੁੜ ਜਾਚ ਕਰਕੇ ਐਸ.ਸੀ. ਐਸ.ਟੀ. ਐਕਟ ਦੀਆਂ ਧਾਰਾਵਾਂ ਜੋੜਨ ਦਾ ਨਿਰਦੇਸ ਦਿੱਤਾ ਗਿਆ ਸੀ ਜਿਸਤੋਂ ਬਾਅਦ ਅੱਜ ਅੰਮ੍ਰਿਤਸਰ ਪੁਲਿਸ ਵੱਲੋਂ ਇਹ ਧਾਰਾਵਾਂ ਜੋੜ ਦਿੱਤੀਆ ਗਈਆ ਅਤੇ ਕਮੀਸ਼ਨ ਨੂੰ ਭਰੋਸਾ ਦਵਾਇਆ ਕਿ ਭੁਸ਼ਨ ਕੁਮਾਰ ਤੇ ਦਰਜ ਪਰਚਾ ਵੀ ਜਲਦ ਹੀ ਰੱਦ ਕਰ ਦਿੱਤਾ ਜਾਵੇਗਾ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 
Share this News