ਦਾਖਲਾ ਮੁਹਿੰਮ ਦੇ ਦੂਸਰੇ ਦਿਨ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਜਾਗਰੂਕਤਾ ਵੈਨ ਨੂੰ ਵਿਖਾਈ ਹਰੀ ਝੰਡੀ

4743186
Total views : 5619084

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ 

ਸਿੱਖਿਆ ਵਿਭਾਗ ਪੰਜਾਬ ਵੱਲੋਂ ਬਿਹਤਰ ਅਨੁਭਵ ਵਿੱਦਿਆ ਮਿਆਰੀ ਮਾਣ ਪੰਜਾਬ ਦਾ ਸਕੂਲ ਸਰਕਾਰੀ” ਦੇ ਨਾਂ ਹੇਠ ਨਵੇਂ ਸੈਸ਼ਨ ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਸ਼ੁਰੂ ਹੋਈ ਦਾਖ਼ਲਾ ਮੁਹਿੰਮ’ ਤਹਿਤ ਅੱਜ ਦੂਸਰੇ ਦਿਨ ਵੱਖ-ਵੱਖ ਖੇਤਰਾਂ ਚ ਜਾਣ ਵਾਲੀ ਜਾਗਰੂਕਤਾ ਵੈਨ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਵਲਜੀਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਇੰਦੂ ਮੰਗੋਤਰਾ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਫੈਜਪੁਰਾ ਤੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ।ਇਸ ਸਬੰਧੀ ਬਲਾਕ ਸਿੱਖਿਆ ਅਫ਼ਸਰ ਗੁਰਦੇਵ ਸਿੰਘ ਦੀ ਦੇਖ-ਰੇਖ ਹੋਏ ਸਮਾਗਮ ਚ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਵਲਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵੱਡੇ ਪੱਧਰ ਤੇ ਸੁਧਾਰ ਕੀਤੇ ਜਾ ਰਹੇ ਹਨਜਿਸ ਤਹਿਤ ਜਿੱਥੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਦਿੱਖ ਵਿੱਚ ਵੱਡੇ ਪੱਧਰ ਤੇ ਬਦਲਾਅ ਆਇਆ ਹੈ ਉੱਥੇ ਹੀ ਵਿਦਿਆਰਥੀਆਂ ਨੂੰ ਹਰ ਪੱਖੋਂ ਸਮੇਂ ਦੇ ਹਾਣੀ ਬਣਾਉਣ ਲਈ ਸਿੱਖਣ-ਸਿਖਾਉਣ ਦੀਆਂ ਵੱਖ-ਵੱਖ ਆਧੁਨਿਕ ਤਕਨੀਕਾਂ ਦੀ ਵਰਤੋਂ ਅਮਲ ਚ ਲਿਆਂਦੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਸਰਕਾਰੀ ਸਕੂਲਾਂ ਤੇ ਭਰੋਸਾ ਕਰ ਕੇ ਆਪਣੇ ਬੱਚੇ ਇਨ੍ਹਾਂ ਸਕੂਲਾਂ ਅੰਦਰ ਹੀ ਦਾਖ਼ਲ ਕਰਵਾਉਣੇ ਚਾਹੀਦੇ ਹਨ ਕਿਉਂਕਿ ਸਰਕਾਰੀ ਸਕੂਲਾਂ ਅੰਦਰ ਨਿੱਜੀ ਸਕੂਲਾਂ ਨਾਲੋਂ ਵੱਧ ਮਿਆਰੀ ਤੇ ਮੁਫ਼ਤ ਸਿੱਖਿਆ ਮੁਹਈਆ ਕਰਵਾਈ ਜਾ ਰਹੀ ਹੈ।ਇਸ ਮੌਕੇ ਉਪਰੋਕਤ ਤੋਂ ਇਲਾਵਾ ਪ੍ਰਧਾਨ ਪ੍ਰਮੋਦ ਕੁਮਾਰਰਿੰਕੂ ਭਾਟੀਆ,ਪ੍ਰਿੰਸੀ: ਅਨੂ ਬੇਦੀਏ.ਸੀ.ਸਮਾਰਟ ਸਕੂਲ ਰਜਿੰਦਰ ਸਿੰਘ,ਡੀ.ਆਰ.ਸੀ.ਵਿਜੇ ਕੁਮਾਰ,ਮੀਡੀਆ ਕੋਆਰਡੀਨੇਟਰ ਪਰਮਿੰਦਰ ਸੰਧੂ,ਮਨੀਸ਼ ਕੁਮਾਰ ਮੇਘਸੰਦੀਪ ਸਿਆਲ,ਸੀ.ਐਚ.ਟੀ.ਮੋਨਿਕਾ ਰਾਣਾ,ਸੁਰੇਸ਼ ਕੁਮਾਰ ਖੁੱਲਰਐੱਚ.ਟੀ. ਹਰਦਿਆਲ ਸਿੰਘ,ਮੀਡੀਆ ਇੰਚਾਰਜ ਮਨਪ੍ਰੀਤ ਸੰਧੂ,ਬਲਜੀਤ ਸਿੰਘ ਮੱਲੀਯਾਦਵਿੰਦਰ ਸਿੰਘ,ਸੋਹਨ ਸਿੰਘਕਰਨਜੀਤ ਸਿੰਘ,ਰਣਜੀਤ ਸਿੰਘ,ਅਵਤਾਰ ਸਿੰਘ,ਸੁਖਦੀਪ ਸਿੰਘ,ਹਤਿੰਦਰ ਸਿੰਘ,ਗੁਰਲਾਲ ਸਿੰਘ,ਰਵਿੰਦਰ ਸ਼ਰਮਾ,ਵਰਿੰਦਰ ਕੁਮਾਰ,ਜਗਦੀਪ ਕੌਰ ਮਾਨ,ਸ਼ਿਖਾ,ਉਪਿੰਦਰ ਕੌਰ,ਧੰਤਾ ਦੇਵੀ,ਰਜਿੰਦਰ ਰੰਧਾਵਾ,ਜੋਗਾ ਸਿੰਘ,ਮੁਨੀਸ਼ ਸਨੋਤਰਾ,ਦੇਸ ਬਿੰਦੂ,ਕੰਵਲਦੀਪ ਸਿੰਘ,ਮਨਮੋਹਨ ਸਿੰਘ,ਬਚਿੱਤਰ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣ ਵੀ ਮੌਜੂਦ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News