ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ ਐਲੀਮੈਂਟਰੀ ਕਵਲਜੀਤ ਸਿੰਘ ਨੇ 205 ਈ.ਟੀ.ਟੀ. ਅਧਿਆਪਕਾਂ ਨੂੰ ਸੌਂਪੇ ਨਿਯੁਕਤੀ ਪੱਤਰ

4878809
Total views : 5841477

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਰਣਜੀਤ ਸਿੰਘ ਰਾਣਾ ਨੇਸ਼ਟਾ

ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਅੰਦਰ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ 2364 ਅਧਿਆਪਕਾਂ ਦੀ ਭਰਤੀ ਕੀਤੀ ਗਈ ਜਿਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਦਾ ਰਸਮੀ ਉਦਘਾਟਨ ਬੀਤੇ ਦਿਨੀ ਲੁਧਿਆਣਾ ਵਿਖੇ ਰਾਜ ਪੱਧਰੀ ਪ੍ਰੋਗਰਾਮ ਰਾਹੀਂ ਕੀਤਾ ਗਿਆ।ਇਸੇ ਤਹਿਤ ਜਿਲਾ ਅੰਮ੍ਰਿਤਸਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਅੰਦਰ ਨਿਯੁਕਤ ਹੋਏ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜ਼ਿਲਾ ਸਿੱਖਿਆ ਦਫਤਰ ਐਲੀਮੈਂਟਰੀ ਅੰਮ੍ਰਿਤਸਰ ਵਿਖੇ ਲੋੜੀਂਦੀ ਕਾਰਵਾਈ ਮੁਕੰਮਲ ਕਰਦਿਆਂ ਦਿੱਤੇ ਗਏ।

ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਉਪਰੰਤ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ. ਕਵਲਜੀਤ ਸਿੰਘ ਨੇ ਦੱਸਿਆ ਕਿ ਜਿਲਾ ਅੰਮ੍ਰਿਤਸਰ ਵਿਖੇ ਕੁਲ 321 ਅਧਿਆਪਕਾਂ ਦੀ ਭਰਤੀ ਹੋਈ ਹੈ ਜਿਨਾਂ ਵਿੱਚੋਂ ਹੁਣ ਤੱਕ 205 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਸ. ਕਵਲਜੀਤ ਸਿੰਘ ਨੇ ਦੱਸਿਆ ਕਿ ਅਧਿਆਪਕਾਂ ਦੀ ਭਰਤੀ ਹੋਣ ਨਾਲ ਜਿੱਥੇ ਸਰਕਾਰੀ ਪ੍ਰਾਇਮਰੀ ਸਕੂਲਾਂ ਖਾਸ ਕਰਕੇ ਸਰਹੱਦੀ ਖੇਤਰ ਵਿੱਚ ਅਧਿਆਪਕਾਂ ਦੀ ਘਾਟ ਦੀ ਸਮੱਸਿਆ ਦਾ ਹੱਲ ਹੋਵੇਗਾ ਉਥੇ ਹੀ ਸਰਕਾਰੀ ਸਕੂਲਾਂ ਦੀ ਸਿੱਖਿਆ ਦੇ ਮਿਆਰ ਵਿੱਚ ਗੁਣਾਤਮਿਕ ਸੁਧਾਰ ਦੇਖਣ ਨੂੰ ਮਿਲੇਗਾ।। ਇਸ ਮੌਕੇ ਉਹਨਾਂ ਨਾਲ ਸ਼੍ਰੀਮਤੀ ਇੰਦੂ ਬਾਲਾ ਮੰਗੋਤਰਾ ਡਿਪਟੀ ਡੀਈਓ ਅੰਮ੍ਰਿਤਸਰ, ਅਮਰਪ੍ਰੀਤ ਸਿੰਘ, ਅਮਨਦੀਪ ਸਿੰਘ, ( ਦੋਵੇਂ ਜੂਨੀਅਰ ਸਹਾਇਕ) ਸ. ਬਲਵਿੰਦਰ ਸਿੰਘ, ਪਰਮਿੰਦਰ ਸਿੰਘ ਸਰਪੰਚ ਜਿਲਾ ਮੀਡੀਆ ਕੋਆਰਡੀਨੇਟਰ, ਕਾਰਜ ਸਿੰਘ, ਸ਼੍ਰੀਮਤੀ ਕਵਲਜੀਤ ਕੌਰ ਤਰਨ ਤਾਰਨ, ਸ਼੍ਰੀਮਤੀ ਪਰਮਿੰਦਰ ਕੌਰ ਸਟੇਨੋ , ਮੁਨੀਸ਼ ਕੁਮਾਰ ਮੇਘ ਏ. ਸੀ. ਸਮਾਰਟ ਸਕੂਲ ਅਤੇ ਹੋਰ ਦਫਤਰੀ ਸਟਾਫ ਹਾਜ਼ਰ ਸੀਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News