ਮਾਨ ਸਰਕਾਰ ਦਾ ਪਟਵਾਰੀਆਂ ਤੇ ਤਹਿਸੀਦਾਰਾਂ ਨੂੰ ਸਖ਼ਤ ਫਰਮਾਨ !ਪੈਂਡਿੰਗ ਇੰਤਕਾਲ 4 ਅਪ੍ਰੈਲ ਤੱਕ ਮੁਕੰਮਲ ਕਰਨ ਦੇ ਹੁਕਮ

4878801
Total views : 5841451

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਮਾਨ ਸਰਕਾਰ ਵੱਲੋਂ ਇੰਤਕਾਲਾਂ ਨੂੰ ਲੈ ਕੇ ਪਟਵਾਰੀਆਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਸੂਬੇ ਭਰ ਦੇ ਡਿਪਟੀ ਕਮਿਸ਼ਨਰ, ਮਾਲੀਆ ਅਧਿਕਾਰੀਆਂ ਨੂੰ ਪੈਂਡਿੰਗ ਇੰਤਕਾਲ ਦੇ ਨਿਪਟਾਰੇ ਲਈ ਸਖਤ ਹੁਕਮ ਜਾਰੀ ਕੀਤੇ ਹਨ।ਜਾਰੀ ਕੀਤੇ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸਾਰੇ ਪੈਂਡਿੰਗ ਇੰਤਕਾਲਾਂ ਦਾ ਕੰਮ 4 ਅਪ੍ਰੈਲ ਤੱਕ ਪੂਰੇ ਹੋ ਜਾਣੇ ਚਾਹੀਦੇ ਹਨ ਤੇ ਜੇਕਰ ਉਦੋਂ ਤੱਕ ਇੰਤਕਾਲ ਪੈਂਡਿੰਗ ਰਹੇ ਤਾਂ ਸਖਤ ਕਾਰਵਾਈ ਹੋਵੇਗੀ।

ਸਰਕਾਰ ਨੇ ਡਿਪਟੀ ਕਮਿਸ਼ਨਰ ਤੇ ਮਾਲੀਆ ਅਧਿਕਾਰੀਆਂ ਨੂੰ ਕਿਹ ਕਿ ਕੰਪਿਊਟਰ ਸਿਸਟਮ ਤੋਂ ਡਾਟਾ ਕੱਢਣ ‘ਤੇ ਪਤਾ ਲੱਗਾ ਹੈ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਤੇ ਤਹਿਸੀਲਾਂ ਵਿਚ ਤੈਅ ਸਮਾਂ ਸੀਮਾ ਬੀਤ ਜਾਣ ਦੇ ਬਾਅਦ ਕਈ ਇੰਤਕਾਲ ਪੈਂਡਿੰਗ ਹਨ।

ਇਸ ਤਰ੍ਹਾਂ ਕੰਮ ਪੈਂਡਿੰਗ ਰਹਿਣ ਨਾਲ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਰਿਸ਼ਵਤਖੋਰੀ ਦੀ ਸੰਭਾਵਨਾ ਵੀ ਪੈਦਾ ਹੁੰਦੀ ਹੈ। ਰਿਸ਼ਵਤਖੋਰੀ ਪ੍ਰਤੀ ਸਰਕਾਰ ਦੀ ਜ਼ੀਰੋ ਟੋਰਲੈਂਸ ਨੀਤੀ ਹੈ। ਇਸ ਲਈ ਹੁਕਮ ਦਿੱਤਾ ਜਾਂਦਾ ਹੈ ਕਿ ਇਸ ਮਾਮਲੇ ਦੀ ਸਮੀਖਿਆ ਕਰਨ ਲਈ ਸਾਰੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨਾਲ ਰੋਜਾਨਾ ਬੈਠਕ ਆਯੋਜਿਤ ਕੀਤੀ ਜਾਣੀ ਚਾਹੀਦੀ ਹੈ ਤੇ ਇਹ ਯਕੀਨੀ ਕੀਤਾ ਜਾਣਾ ਚਾਹੀਦਾ ਹੈ ਕਿ ਸਾਰੇ ਪੈਂਡਿੰਗ ਇੰਤਕਾਲ ਨਿਬੇੜੇ ਜਾਣ। ਸਬੰਧਤ ਤਹਿਸਲੀਦਾਰ/ਨਾਇਬ ਤਹਿਸੀਲਦਾਰ/ਕਾਨੂੰਨਗੋ ਤੇ ਪਟਵਾਰੀਆਂ ਨੂੰ ਸਪੱਸ਼ਟ ਕਹਿ ਦਿੱਤਾ ਜਾਵੇ ਕਿ 4 ਅਪ੍ਰੈਲ ਦੇ ਬਾਅਦ ਇੰਤਕਾਲ ਪੈਂਡਿੰਗ ਹੋਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News