ਆਈਪੀਐਸ ਸੁਰਿੰਦਰ ਪਾਲ ਸਿੰਘ ਪਰਮਾਰ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇ ਚੀਫ਼ ਡਾਇਰੈਕਟਰ

4948619
Total views : 5949213

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


 ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

 ਪੰਜਾਬ ਸਰਕਾਰ ਨੇ ਵਿਜੀਲੈਂਸ ਦੇ ਚੀਫ਼ ਡਾਇਰੈਕਟਰ ਸਮੇਤ ਦੋ ਏਡੀਜੀਪੀ ਬਦਲੇ ਹਨ। ਸਰਕਾਰ ਦੇ ਗ੍ਰਹਿ ਮਾਮਲਿਆਂ ਵਿਭਾਗ (ਹੋਮ-1 ਸ਼ਾਖਾ) ਨੇ ਪ੍ਰਸ਼ਾਸਨਿਕ ਅਧਾਰਾਂ ‘ਤੇ ਦੋ ਸੀਨੀਅਰ ਪੁਲਿਸ ਅਫ਼ਸਰਾਂ ਦੀਆਂ ਬਦਲੀਆਂ ਅਤੇ ਨਵੀਆਂ ਤਾਇਨਾਤੀਆਂ ਦੇ ਆਦੇਸ਼ ਜਾਰੀ ਕੀਤੇ ਹਨ।

 

ਪੰਜਾਬ ਸਰਕਾਰ ਵਲੋ ਜਾਰੀ ਕੀਤੇ ਹੁਕਮਾਂ ਅਨੁਸਾਰ  ਆਈਪੀਐਸ ਸੁਰਿੰਦਰ ਪਾਲ ਸਿੰਘ ਪਰਮਾਰ, ਜੋ ਪਹਿਲਾਂ ਏਡੀਜੀਪੀ, ਲਾਅ ਐਂਡ ਆਰਡਰ ਪੰਜਾਬ ਤਾਇਨਾਤ ਸਨ, ਨੂੰ ਹੁਣ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਕੀਤਾ ਗਿਆ ਹੈ। ਉਹ ਜੀ. ਨਾਗੇਸ਼ਵਰ ਰਾਓ ਦੀ ਜਗ੍ਹਾ ਲੈਣਗੇ।  ਇਸ ਦੇ ਨਾਲ ਹੀ ਆਈਪੀਐਸ ਜੀ. ਨਾਗੇਸ਼ਵਰ ਰਾਓ, ਜੋ ਪਹਿਲਾਂ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਸਨ, ਦਾ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਹੁਣ ਸੁਰਿੰਦਰ ਕੁਮਾਰ ਸ੍ਰੀਵਾਸਤਵ ਦੀ ਪੋਸਟ ਦਾ ਵਾਧੂ ਚਾਰਜ ਦਿੱਤਾ ਗਿਆ ਹੈ। 

Share this News